ਨੈਸ਼ਨਲ

ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ਨਾਲ ਕੌਮੀ ਘਾਟਾ ਪਿਆ,ਉਨ੍ਹਾਂ ਸਮਾਜ ਨੂੰ ਸੇਧ ਦੇਣ ਲਈ ਪੁਸਤਕਾਂ ਲੰਗਰਾਂ ਦੇ ਰੂਪ `ਚ ਵੰਡੀਆਂ: ਗੁਰਮਿੰਦਰ ਸਿੰਘ ਮਠਾਰੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | August 11, 2022 09:26 PM
 
 
 
ਨਵੀਂ ਦਿੱਲੀ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ, ਪ੍ਰਸਿੱਧ ਉਦਯੋਗਪਤੀ, ਇੰਟਰਨੈਸ਼ਨਲ ਸਿੱਖ ਕੌਂਸਲ ਦੇ ਮੀਤ
ਪ੍ਰਧਾਨ, ਉੱਘੇ ਸਮਾਜ ਸੇਵੀ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ:) ਦਿੱਲੀ ਦੇ ਐਕਟਿੰਗ ਪ੍ਰਧਾਨ ਸ. ਗੁਰਮਿੰਦਰ ਸਿੰਘ ਮਠਾਰੂ ਨੇ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਸਿੱਖ ਸਕਾਲਰ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣਾ ਕਰ ਜਾਣ ਨਾਲ
ਕੌਮੀ ਘਾਟਾ ਪਿਆ ਹੈ।ਸ. ਮਠਾਰੂ ਨੇ ਕਿਹਾ ਕਿ ਡਾ, ਸਰੂਪ ਸਿੰਘ ਅਲੱਗ ਵੱਲੋਂ ਅਨੇਕਾਂ ਕਿਤਾਬਾਂ ਲਿਖੀਆਂ ਗਈਆਂ ਹਨ। ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਸਾਹਿਤਕਾਰ ਐਵਾਰਡ, ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ
ਪ੍ਰਿੰਸੀਪਲ ਗੰਗਾ ਸਿੰਘ ਯਾਦਗਾਰੀ ਐਵਾਰਡ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਸਰਦਾਰ-ਏ-ਕੌਮ ਐਵਾਰਡ ਦੇ ਨਾਲ-ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵੀ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।ਸ. ਗੁਰਮਿੰਦਰ ਸਿੰਘ ਮਠਾਰੂ ਨੇ
ਕਿਹਾ ਕਿ ਡਾ. ਸਰੂਪ ਸਿੰਘ ਅਲੱਗ ਵੱਲੋਂ ਸਿੱਖ ਕੌਮ ਦੀ ਝੋਲੀ ਵਿੱਚ ਵੱਖ-ਵੱਖ ਭਸ਼ਾਵਾਂ ਦੀਆਂ ਲਗਭਗ 110 ਦੇ ਕਰੀਬ ਧਾਰਮਿਕ ਪੁਸਤਕਾਂ ਪਾਈਆਂ ਹਨ।ਉਨ੍ਹਾਂ ਦਸਿਆ ਕਿ ਡਾ. ਸਰੂਪ ਸਿੰਘ ਅਲੱਗ ਵੱਲੋਂ ਆਪਣੀਆਂ ਲਿਖੀਆਂ ਪੁਸਤਕਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਮੁਫ਼ਤ
ਵੱਡੀ ਗਿਣਤੀ ਵਿੱਚ ਪੁਸਤਕਾਂ ਲੰਗਰਾਂ ਦੇ ਰੂਪ ਵਿੱਚ ਵੀ ਵੰਡੀਆਂ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਅਜਿਹੇ ਮਹਾਨ ਵਿਦਵਾਨ ਤੇ ਸਿੱਖ ਸਕਾਲਰ ਤੇ ਹਮੇਸ਼ਾਂ ਸਿੱਖ ਕੌਮ ਨੂੰ ਮਾਣ ਰਹੇਗਾ ਅਤੇ ਉਹ ਆਪਣੀਆਂ ਵਿਦਵਤਾ ਅਤੇ ਮਾਰਗ ਦਰਸ਼ਕ ਪੁਸਤਕਾਂ ਰਾਹੀ ਹਮੇਸ਼ਾਂ
ਜਿਊਂਦੇ ਰਹਿਣਗੇ।

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ