ਪੰਜਾਬ

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤਾ ਹੋਰ ਵਧਾਉਣ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | August 11, 2022 10:07 PM

ਚੰਡੀਗੜ੍ਹ- ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ।

ਇੱਥੇ ਪੰਜਾਬ ਭਵਨ ਵਿਖੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ, ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਹੋਣਾ ਚਾਹੀਦਾ ਹੈ।
ਸੂਚਨਾ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀਆਂ ਅਥਾਹ ਸੰਭਾਵਨਾਵਾਂ ਨੂੰ ਵਰਤਣ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਕੋਲ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ