ਪੰਜਾਬ

ਅਮਰੀਕਾ ਦੀ ਯੂਨੀਵਰਸਿਟੀ ਨੇ ਪੰਜਾਬ ਵਿੱਚ ਖੇਤੀ ਦੇ ਸਹਾਇਕ ਧੰਦਿਆਂ ਲਈ ਨਵੀਨਤਮ ਤਕਨਾਲੌਜੀ ਅਤੇ ਦਵਾਈ ਵਿਕਸਿਤ ਕਰਨ ਦੀ ਇੱਛਾ ਜਤਾਈ

ਕੌਮੀ ਮਾਰਗ ਬਿਊਰੋ | August 11, 2022 10:40 PM

ਚੰਡੀਗੜ੍ਹ- ਪੰਜਾਬ ਵਿੱਚ ਖੇਤੀ ਦੇ ਸਹਾਇਕ ਧੰਦਿਆਂ ਵਿੱਚ ਅਥਾਹ ਸੰਭਾਵਨਾਵਾਂ ਦੇ ਸਨਮੁਖ ਅਮਰੀਕਾ ਦੀ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਪਸ਼ੂ ਪਾਲਣ ਦੇ ਖੇਤਰ ਵਿੱਚ ਨਵੀਨਤਮ ਦਵਾਈ ਤੇ ਤਕਨਾਲੌਜੀ ਵਿਕਸਿਤ ਕਰਨ ਸਣੇ ਹੋਰਨਾਂ ਕਈ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਯੂਨੀਵਰਸਿਟੀ ਦੇ ਵੈਟਰਨਰੀ ਮੈਡੀਸਨ ਕਾਲਜ ਦੇ ਖੋਜ ਤੇ ਗ੍ਰੈਜੂਏਟ ਸਿੱਖਿਆ ਦੇ ਸੀਨੀਅਰ ਐਸੋਸੀਏਟ ਡੀਨ ਡਾ. ਜੈਰੀ ਆਰ. ਮਲਾਯਰ ਅਤੇ ਇੰਟਰੈਕਟ ਇੰਸਟੀਚਿਊਟ ਦੇ ਪ੍ਰੋਫੈਸਰ ਤੇ ਐਂਡੋਏਡ ਚੇਅਰ ਡਾਇਰੈਕਟਰ ਅਸ਼ੀਸ਼ ਰੰਜਨ ਦੇ ਵਫ਼ਦ ਨੇ ਦੱਸਿਆ ਕਿ ਖੇਤੀ ਦੇ ਸਹਾਇਕ ਕਿੱਤਿਆਂ ਦੇ ਖੇਤਰ ਵਿੱਚ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ। ਇਸ ਲਈ ਯੂਨੀਵਰਸਿਟੀ ਪੰਜਾਬ ਵਿੱਚ ਪਸ਼ੂਆਂ ਦੀਆਂ ਬੀਮਾਰੀਆਂ ਅਤੇ ਪਸ਼ੂਆਂ ਤੋਂ ਲੋਕਾਂ 'ਚ ਪਹੁੰਚਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਵੀ ਦਵਾਈ ਤੇ ਨਵੀਨਤਮ ਤਕਨਾਲੌਜੀ ਵਿਕਸਿਤ ਕਰਨ ਵਿੱਚ ਸੂਬੇ ਦੀ ਮਦਦ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਵੈਟਰਨਰੀ ਅਫ਼ਸਰਾਂ ਲਈ ਪਸ਼ੂ ਧਨ ਦੇ ਇਲਾਜ, ਸਰਜਰੀ, ਡਾਇਗਨੌਸਟਿਕ ਸੈਂਟਰ, ਨਿਗਰਾਨੀ, ਡਾਟਾ ਕੁਲੈਕਸ਼ਨ ਆਦਿ ਵਿਸ਼ਿਆਂ ਬਾਰੇ ਟ੍ਰੇਨਿੰਗ ਪ੍ਰੋਗਰਾਮ ਤੇ ਵਿਦਿਆਰਥੀਆਂ ਲਈ ਐਕਸਚੇਂਜ ਪ੍ਰੋਗਰਾਮ ਉਲੀਕਣ ਦੀ ਇੱਛਾ ਰੱਖਦੀ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀ ਦੇ ਅਨਿੱਖੜਵੇਂ ਅੰਗ ਪਸ਼ੂ ਪਾਲਣ ਤੇ ਹੋਰ ਸਹਾਇਕ ਕਿੱਤਿਆਂ ਵਿੱਚ ਮੁਨਾਫ਼ਾ ਵਧਾ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਉਸ ਪੱਖ ਵੱਲ ਧਿਆਨ ਦੇਵੇਗੀ, ਜਿਥੋਂ ਤਰੱਕੀ ਦੀਆਂ ਸੰਭਾਵਨਾਵਾਂ ਦਿਖਾਈ ਦੇਣ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੀ ਤਜਵੀਜ਼ ਬਾਰੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਇਸ ਖੇਤਰ ਵਿੱਚ ਨਵੇਂ ਦਿਸਹੱਦੇ ਸਥਾਪਤ ਕਰਨਗੇ।

ਦੱਸ ਦੇਈਏ ਕਿ 7 ਤੋਂ 12 ਅਗਸਤ ਤੱਕ ਭਾਰਤ ਦੇ ਦੌਰੇ 'ਤੇ ਆਏ ਵਫ਼ਦ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਆਪਣੀਆਂ ਨਵੀਨਤਮ ਸੇਵਾਵਾਂ ਦੇਣ ਅਤੇ ਤਕਨਾਲੌਜੀ ਵਿਕਸਿਤ ਕਰਨ ਵੱਲ ਤਵੱਜੋ ਦਿੱਤੀ ਹੈ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ