ਖੇਡ

ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ: ਮੀਤ ਹੇਅਰ

ਕੌਮੀ ਮਾਰਗ ਬਿਊਰੋ | August 12, 2022 06:36 PM

ਚੰਡੀਗੜ੍ਹ- ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸਮੁੱਚਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੰਡਨ ਓਲੰਪਿਕ ਖੇਡਾਂ 1948 ਵਿੱਚ ਭਾਰਤੀ ਹਾਕੀ ਟੀਮ ਵੱਲੋਂ ਜਿੱਤੇ ਸੋਨ ਤਮਗਾ ਦੀ 74ਵੀਂ ਵਰ੍ਹੇਗੰਢ ਉਸ ਟੀਮ ਦੇ ਅਹਿਮ ਮੈਂਬਰ ਰਹੇ ਬਲਬੀਰ ਸਿੰਘ ਸੀਨੀਅਰ ਦੇ ਇੱਥੇ ਸੈਕਟਰ 36 ਸਥਿਤ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਗੱਲ ਕਰਦਿਆਂ ਕਹੀ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡਾਂ ਦਾ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਪੰਜਾਬ ਦੇ ਵੱਡੇ ਨਾਮੀਂ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਬਣਾਇਆ ਜਾ ਰਿਹਾ ਹੈ। ਖੇਡ ਵਿਭਾਗ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਬੰਧਤ ਖੇਡ ਦੇ ਮਹਾਨ ਖਿਡਾਰੀਆਂ ਦੇ ਨਾਮ ਉੱਤੇ ਟਰਾਫੀਆਂ ਦੇਣ ਉੱਤੇ ਵਿਚਾਰ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕਰਨਗੇ।

ਸ੍ਰੀ ਮੀਤ ਹੇਅਰ ਕਿਹਾ ਕਿ 1947 ਵਿੱਚ ਦੇਸ਼ ਦੇ ਆਜ਼ਾਦ ਹੋਣ ਉਪਰੰਤ 1948 ਵਿੱਚ ਲੰਡਨ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਜ਼ਾਦ ਭਾਰਤ ਦੀ ਹਾਕੀ ਟੀਮ ਨੇ ਸੋਨ ਤਮਗਾ ਜਿੱਤਿਆ ਅਤੇ ਪਹਿਲੀ ਵਾਰ ਤਿਰੰਗਾ ਝੰਡਾ ਓਲੰਪਿਕਸ ਵਿੱਚ ਲਹਿਰਾਇਆ ਗਿਆ ਅਤੇ ਉਸ ਦੇਸ਼ ਵਿੱਚ ਲਹਿਰਾਇਆ ਜਿਸ ਨੇ ਭਾਰਤ ਉਤੇ 200 ਸਾਲ ਤੋਂ ਵੱਧ ਰਾਜ ਕੀਤਾ। ਬਲਬੀਰ ਸਿੰਘ ਸੀਨੀਅਰ ਦਾ ਇਸ ਜਿੱਤ ਵਿੱਚ ਵੱਡਾ ਯੋਗਦਾਨ ਸੀ ਅਤੇ ਉਸ ਤੋਂ ਬਾਅਦ ਵੀ ਦੋ ਓਲੰਪਿਕਸ ਵਿੱਚ ਸੋਨ ਤਮਗੇ ਜਿੱਤ ਕੇ ਗੋਲਡਨ ਹੈਟ੍ਰਿਕ ਪੂਰੀ ਕੀਤੀ।

ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੂੰ ਵਧਾਈ ਦਿੰਦਿਆਂ ਮਹਾਨ ਖਿਡਾਰੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਅਗਲੇ ਸਾਲ ਲੰਡਨ ਓਲੰਪਿਕਸ ਦੇ ਸੋਨ ਤਮਗੇ ਜਿੱਤਣ ਦੇ 75 ਸਾਲ ਪੂਰੇ ਹੋਣ ਉੱਤੇ ਸਮਾਗਮ ਕਰਵਾਇਆ ਜਾਵੇਗਾ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ