ਸੰਸਾਰ

ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ਵਿਚ ਫਸੇ ਲੋਕਾਂ ਬਾਰੇ ਘੇਰਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | August 16, 2022 07:10 PM

ਨਵੀਂ ਦਿੱਲੀ 1:-ਅਫ਼ਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਏ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ’ਤੇ ਅਫਗਾਨਿਸਤਾਨ ਵਿਚ ਫਸੇ ਹੋਏ ਲੋਕਾਂ ਬਾਰੇ ਜਮ ਕੇ ਨਿਸ਼ਾਨੇ ਸਾਧੇ ਹਨ ਤੇ ਨਾਲ ਹੀ ਉਨ੍ਹਾਂ ਵਲੋਂ ਮੌਜੂਦਾ ਸਰਕਾਰ ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਾਇਆ ਹੈ । ਮੀਡਿਆਈ ਖ਼ਬਰ ਮੁਤਾਬਿਕ ਵਿਰੋਧੀ ਧਿਰ ਦੇ ਐਮਪੀਜ਼ ਨੇ ਕਿਹਾ ਕਿ ਟਰੂਡੋ ਸਰਕਾਰ ਨੇ ਅਫ਼ਗਾਨਿਸਤਾਨ ਵਿੱਚ ਫਸੇ ਦੁਭਾਸ਼ੀਆਂ ਤੇ ਹੋਰ ਲੋਕਾਂ ਨੂੰ ਕੈਨੇਡਾ ਲਿਆਉਣ ਦਾ ਵਾਅਦਾ ਕੀਤਾ ਸੀ, ਪਰ ਹੁਣ ਉਹ ਇਸ ਤੋਂ ਮੁਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਯਾਦ ਦੀਵਾਇਆ ਕਿ ਇੱਕ ਸਾਲ ਪਹਿਲਾਂ ਜਦੋਂ ਅਫ਼ਗਾਨਿਸਤਾਨ ’ਤੇ ਤਾਲਿਬਾਨੀਆਂ ਦਾ ਕਬਜ਼ਾ ਹੋਇਆ, ਉਸ ਵੇਲੇ ਕੈਨੇਡਾ ਸਰਕਾਰ ਨੇ ਉੱਥੇ ਫਸੇ ਦੁਭਾਸ਼ੀਆਂ ਤੇ ਨਾਟੋ ਮਿਸ਼ਨ ਦੌਰਾਨ ਕੈਨੇਡੀਅਨ ਫੌਜੀਆਂ ਦੀ ਮਦਦ ਕਰਨ ਵਾਲੇ ਹੋਰ ਅਫ਼ਗਾਨੀਆਂ ਨੂੰ ਆਪਣੇ ਦੇਸ਼ ਵਿੱਚ ਪਨਾਹ ਦੇਣ ਦਾ ਵਾਅਦਾ ਕੀਤਾ ਸੀ।
ਕਾਫ਼ੀ ਅਫ਼ਗਾਨੀ ਇਸ ਮੁਹਿੰਮ ਤਹਿਤ ਕੈਨੇਡਾ ਪਹੁੰਚ ਵੀ ਗਏ, ਪਰ ਹੁਣ ਵੀ ਬਹੁਤ ਸਾਰੇ ਲੋਕ ਉੱਥੇ ਫਸੇ ਹੋਏ ਨੇ, ਸਰਕਾਰ ਉਨ੍ਹਾਂ ਬਾਰੇ ਕਿ ਕਰ ਰਹੀ ਹੈ ਇਸ ਬਾਰੇ ਜਨਤਾ ਨੂੰ ਜੁਆਬ ਦੇਣਾ ਚਾਹੀਦਾ ਹੈ ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ