ਹਰਿਆਣਾ

ਹਰਿਆਣਾ ਰੋਡਵੇਜ਼ ਮੁਲਾਜ਼ਮਾਂ ਨੇ ਆਪਣੀ ਮੰਗਾ ਨੂੰ ਲੈਕੇ ਕੀਤਾ ਅੰਦੋਲਨ ਦਾ ਐਲਾਨ, 23 ਅਗਸਤ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | August 18, 2022 07:07 PM

ਨਵੀਂ ਦਿੱਲੀ -ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝ ਮੋਰਚਾ ਦੀ ਮੀਟਿੰਗ ਅੱਜ ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੇ ਬੱਸ ਸਟੈਂਡ ਅਹਾਤੇ ਵਿੱਚ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਣ ਉਪਰੰਤ ਮੁਲਾਜ਼ਮਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਅੰਦੋਲਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ’ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਮੰਨਵਾਉਣ ਲਈ 23 ਅਗਸਤ ਨੂੰ ਸੂਬਾ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝ ਮੋਰਚਾ ਨੇ ਸੂਬੇ ਦੀ ਗੱਠਜੋੜ ਸਰਕਾਰ ’ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਤਿੱਖਾ ਅੰਦੋਲਨ ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ। ਮੀਟਿੰਗ ਵਿੱਚ ਇਕ ਸੀਨੀਅਰ ਮੈਂਬਰ ਨੇ ਕਿਹਾ ਕਿ ਸਰਕਾਰ ਖ਼ਿਲਾਫ਼ 10 ਸਤੰਬਰ ਨੂੰ ਕਰਨਾਲ ਵਿੱਚ ਸਾਂਝਾ ਮੋਰਚਾ ਦੀ ਵਿਸ਼ਾਲ ਵਰਕਰ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਜਾ ਸਕਦਾ ਹੈ।

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ