ਸੰਸਾਰ

ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ, ਸਿੰਘ ਸਾਹਿਬ ਗਿਆਨੀ ਦਇਆ ਸਿੰਘ ਨਾਲ ਹੋਈ ਲੁਟ ਖੋਹ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | August 18, 2022 07:10 PM

ਅੰਮ੍ਰਿਤਸਰ / ਨਨਕਾਣਾ ਸਾਹਿਬ - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਡਿਉਟੀ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਦਇਆ ਸਿੰਘ ਨਾਲ ਲੁਟ ਖੋਹ ਹੋਣ ਦੀ ਘਟਨਾ ਵਾਪਰੀ ਹੈ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਸਿੰਘ ਸਾਹਿਬ ਗਿਆਨੀ ਦਇਆ ਸਿੰਘ ਆਪਣੇ ਸਾਥੀ ਸ੍ਰ ਨਿੱਕਾ ਸਿੰਘ ਨਾਲ ਨਨਕਾਣਾ ਸਾਹਿਬ ਤੋ ਗੁਰਦਵਾਰਾ ਸੱਚਾ ਸੌਦਾ ਵਲ ਜਾ ਰਹੇ ਸਨ।ਫਾਰੂਕਾਬਾਦ ਥਾਣਾ ਸਦਰ ਦੀ ਹੱਦ ਚ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨਾਂ ਦੋਹਾਂ ਨੂੰ ਬੰਦੂਕ ਦੀ ਨੋਕ ਤੇ ਬੰਧਕ ਬਣਾ ਲਿਆ। ਸਿੰਘ ਸਾਹਿਬ ਗਿਆਨੀ ਦਇਆ ਸਿੰਘ ਕੋਲੋ ਹਜ਼ਾਰਾਂ ਰੁਪਏ ਦੀ ਨਕਦੀ ਦੇ ਨਾਲ ਨਾਲ 2 ਮੋਬਾਈਲ ਫੋਨ ਅਤੇ ਇਕ ਨਵਾਂ ਮੋਟਰਸਾਈਕਲ ਖੋਹ ਲਿਆ ਗਿਆ। ਲੁਟੇਰਿਆਂ ਨੇ ਸਿੰਘ ਸਾਹਿਬ ਗਿਆਨੀ ਦਇਆ ਸਿੰਘ ਅਤੇ ਉਨਾਂ ਦੇ ਸਾਥੀ ਸ੍ਰ ਨਿੱਕਾ ਸਿੰਘ ਨੂੰ ਨੇੜਲੇ ਖੇਤਾਂ ਵਿੱਚ ਬੰਧਕ ਬਣਾ ਕੇ ਸੁੱਟ ਦਿੱਤਾ ਅਤੇ ਲੁਟੇਰੇ ਫ਼ਰਾਰ ਹੋ ਗਏ। ਰੁਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ