ਖੇਡ

ਖ਼ਾਲਸਾ ਕਾਲਜ ਦੀਆਂ ਖਿਡਾਰਣਾਂ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਕਾਂਸੇ ਦੇ ਤਗਮੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | August 22, 2022 07:25 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ 9 ਤੋਂ 16 ਅਗਸਤ ਤੱਕ ਲੰਡਨ,  ਇੰਗਲੈਂਡ ਵਿਖੇ ਸੀਨੀਅਰ ਅਤੇ ਜੂਨੀਅਰ ਰਾਸ਼ਟਰ ਮੰਡਲ ਖੇਡਾਂ ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਬਰੋਂਜ਼ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ੍ਹ,  ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਜਿੱਤ ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਾਲਜ ਦੀ ਬੀ. ਏ. ਸੋਸਲ ਸਾਇੰਸ ਦੀ ਵਿਦਿਆਰਥਣ ਜਗਮੀਤ ਕੌਰ ਨੇ ਸਬ੍ਰੇ ਟੀਮ ਇੰਵੈਂਟ (ਸੀਨੀਅਰ) ਚ ਫ਼ੈਨਸਿੰਗ ਦਾ ਪ੍ਰਦਰਸ਼ਨ ਕਰਕੇ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ। ਜਦ ਕਿ ਕਾਲਜ ਦੀ ਬੀ. ਏ. ਸਮੈਸਟਰ ਪਹਿਲਾਂ ਦੀ ਇਕ ਹੋਰ ਵਿਦਿਆਰਥਣ ਸ਼ੇ੍ਰਇਆ ਨੇ ਸਬ੍ਰੇ ਟੀਮ ਇੰਵੈਂਟ (ਜੂਨੀਅਰ) ਚ ਉਕਤ ਤਗਮਾ ਹਾਸਲ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਹੁਕਮਾਂ ਤੇ ਵਿੱਦਿਅਕ ਪੱਖੋਂ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਦੇ ਨਾਲਨਾਲ ਖੇਡਾਂ,  ਸੱਭਿਆਚਾਰਕ ਤੇ ਹੋਰਨਾਂ ਗਤੀਵਿਧੀਆਂ ਚ ਵੀ ਨਿਪੁੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਕਿ ਆਉਣ ਵਾਲੇ ਸਮੇਂ ਚ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ।

 

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਖਿਡਾਰਣਾਂ ਦੀ ਜਿੱਤ ਤੇ ਫ਼ਿਜੀਕਲ ਵਿਭਾਗ ਦੇ ਖੇਡ ਮੁਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਖਿਡਾਰਣ ਜਗਮੀਤ ਕੌਰ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਭਵਿੱਖ ਚ ਸਿਖ਼ਰਾਂ ਨੂੰ ਛੂਹਣ ਦੀਆਂ ਸ਼ੁਭ ਇਛਾਵਾਂ ਦਿੰਦਿਆ ਹੌਂਸਲਾ ਅਫ਼ਜਾਈ ਕੀਤੀ।

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ