ਹਰਿਆਣਾ

ਬਾਦਲ ਪਰਿਵਾਰ ਦੀ ਗੁਲਾਮੀ ਛੱਡ ਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਲਈ ਨਿਰਪੱਖ ਸੰਘਰਸ਼ ਕਰੇ ਸਾਰਾ ਪੰਥ ਸਹਿਯੋਗ ਦੇਵੇਗਾ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | September 03, 2022 08:04 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਵਿਖੇ ਕਮੇਟੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ  ਦੀ ਪ੍ਰਧਾਨਗੀ ਹੇਠ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਉੱਪਰ ਵਿਚਾਰ ਚਰਚਾ ਕੀਤੀ ਗਈ ਮੀਡੀਆ ਨੂੰ ਪ੍ਰੈੱਸ ਨੋਟ ਜਾਰੀ ਕੀਤਾ ਕਰਦਿਆਂ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਜੰਮੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਜਥੇਦਾਰ ਦਾਦੂਵਾਲ  ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਸਿਰਮੌਰ ਸੰਸਥਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਉਸ ਨੂੰ ਬਾਦਲ ਪਰਿਵਾਰ ਦੀ ਗੁਲਾਮੀ ਛੱਡ ਕੇ ਨਿਰਪੱਖ ਸੰਘਰਸ਼ ਕਰਨਾ ਚਾਹੀਦਾ ਹੈ ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ 16 ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਕ 11 ਮੈਂਬਰੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਘਰਸ਼ ਵਾਸਤੇ ਬਣਾਈ ਗਈ ਸੀ ਜਿਸ ਦੀ ਪਹਿਲੀ ਦੇ ਵਿੱਚ ਸਾਡੇ ਵੱਲੋਂ ਪ੍ਰਧਾਨ ਧਾਮੀ ਸਾਹਿਬ ਨੂੰ ਕੁਝ ਸੁਝਾਅ ਅਤੇ ਇਤਰਾਜ਼ ਦਿੱਤੇ ਗਏ ਸਨ ਜਿਨਾਂ ਤੇ ਧਾਮੀ ਸਾਹਿਬ ਨੇ ਕੋਈ ਵਿਚਾਰ ਚਰਚਾ ਨਹੀਂ ਕੀਤੀ ਤੇ ਉਲਟਾ 11 ਮੈਂਬਰੀ ਕਮੇਟੀ ਦਾ ਕਦੋਂ ਭੋਗ ਪਾ ਦਿੱਤਾ ਇਹ ਵੀ ਨਹੀਂ ਦੱਸਿਆ ਅਤੇ ਖੁਦ ਹੀ ਇਸ ਕਮੇਟੀ ਨੂੰ ਸਾਬੋਤਾਜ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਦੇ ਬਾਰ ਅੱਗੇ ਜਾ ਖੜੇ ਹੋਏ ਅਤੇ ਹੁਣ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਰ ਕੇ ਨਵੇਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਪੰਥ ਦੀਆਂ ਸਾਰੀਆਂ ਸਿਰਮੌਰ ਸੰਸਥਾਵਾਂ ਦਿੱਲੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸਭਾ ਸੁਸਾਇਟੀਆਂ ਨੂੰ ਪਾਸੇ ਕਰ ਦਿੱਤਾ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਬੰਦੀ ਸਿੰਘਾਂ ਦੀ ਰਿਹਾਈ ਦਾ ਸੰਘਰਸ਼ ਸਾਰੀ ਕੌਮ ਦਾ ਸਾਂਝਾ ਹੈ ਅਤੇ ਇਸ ਨੂੰ ਸਾਂਝੇ ਤੌਰ ਤੇ ਹੀ ਲੜਿਆ ਜਾਣਾ ਚਾਹੀਦਾ ਹੈ ਏਕਤਾ ਵਿਚ ਬਲ ਹੁੰਦਾ ਹੈ ਤੇ ਏਕਤਾ ਇਕਮੁੱਠਤਾ ਦੇ ਨਾਲ ਹੀ ਅਸੀਂ ਕਿਸੇ ਸਟੇਟ ਜਾਂ ਕੇਂਦਰ ਦੀ ਸਰਕਾਰ ਤੇ ਦਬਾਅ ਬਣਾ ਸਕਦੇ ਹਾਂ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਡੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣੀ ਕੀਤੀ ਕਾਰਵਾਈ ਉੱਤੇ ਇੱਕ ਵਾਰ ਪੁਨਰ ਵਿਚਾਰ ਕਰਨੀ ਚਾਹੀਦੀ ਹੈ ਇਸ ਸਮੇਂ ਨਿਰਵੈਰ ਸਿੰਘ ਆਂਟਾ ਅੰਤ੍ਰਿੰਗ ਮੈਂਬਰ, ਗੁਰਚਰਨ ਸਿੰਘ ਚੀਮੋਂ ਅੰਤ੍ਰਿੰਗ ਮੈਂਬਰ, ਸਰਤਾਜ ਸਿੰਘ ਸਿੰਘ ਸੀਂਘੜਾ ਅੰਤ੍ਰਿੰਗ ਮੈਂਬਰ, ਸਕੱਤਰ ਸਰਬਜੀਤ ਸਿੰਘ ਜੰਮੂ, ਗੁਰਸੇਵਕ ਸਿੰਘ ਰੰਗੀਲਾ, ਜਗਮੀਤ ਸਿੰਘ ਬਰਾੜ, ਮੱਖਣ ਸਿੰਘ ਮੱਲਾਂਵਾਲਾ, ਜਸਪਾਲ ਸਿੰਘ ਦਲੀਏਵਾਲਾ ਹਾਜ਼ਰ ਸਨ

 

Have something to say? Post your comment

 

ਹਰਿਆਣਾ

ਰਾਹੁਲ ਗਾਂਧੀ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ ਨੇਵੀ ਅਫਸਰ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਆਗਜਨੀ ਦੀ ਘਟਨਾਵਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੁੰ ਮਿਲਿਆ ਮੁਆਵਜਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਾਇਬ ਸਰਕਾਰ ਨੇ ਇੱਕ ਕਲਿਕ ਨਾਲ 24695 ਲਾਭਕਾਰਾਂ ਦੇ ਖਾਤਿਆਂ ਵਿੱਚ 7.48 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ

ਪਹਿਲਗਾਮ ਹਮਲੇ ਤੋਂ ਕਿਸਨੂੰ ਫਾਇਦਾ ਹੋਇਆ ਤੇ ਕਿਸਨੂੰ ਨੁਕਸਾਨ ਹੋਇਆਜਾਂਚ ਹੋਣੀ ਚਾਹੀਦੀ ਹੈ- ਰਾਕੇਸ਼ ਟਿਕੈਤ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਧਮਧਾਨ ਸਾਹਿਬ ਤੋਂ ਅਰੰਭਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਰੋਹਤਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਮੈਂਬਰ ਨਾਮਜ਼ਦ ਕਰਨ ਅਤੇ ਕਾਰਜਕਰਨੀ ਕਮੇਟੀ ਬਣਾਉਣ ਦੀ ਕੀਤੀ ਅਪੀਲ

ਪੰਜਾਬ-ਹਰਿਆਣਾ ਭਰਾ ਹਨ, ਭਗਤ ਸਿੰਘ 'ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ: ਭੁਪਿੰਦਰ ਸਿੰਘ ਹੁੱਡਾ