ਸੰਸਾਰ

ਸਰੀ ‘ਚ ਲੋਕਲ ਫਿਲਮ ਨਿਰਮਾਤਾ ਮਨਬੀਰ ਅਮਰ ਮਾਰਿਆ ਗਿਆ,ਗੈਂਗ ਹਿੰਸਾ ਬਾਰੇ ਆਪਣੀਆਂ ਫਿਲਮਾਂ ਅਤੇ ਵਕਾਲਤ ਕਰਕੇ ਜਾਣਿਆ ਜਾਂਦਾ ਸੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 03, 2022 08:58 PM

 

ਸਰੀ-ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁਖਦਾਈ ਖ਼ਬਰ ਹੈ ਕਿ ਬੁੱਧਵਾਰ ਨੂੰ ਸਰੀ ਵਿੱਚ ਦੋ ਗੁਆਂਢੀਆਂ ਵਿਚਕਾਰ ਹੋਈ ਝੜਪ ਵਿਚ ਲੋਕਲ ਫਿਲਮ ਨਿਰਮਾਤਾ ਮਨਬੀਰ (ਮਨੀ) ਅਮਰ ਮਾਰਿਆ ਗਿਆ। 40 ਸਾਲਾ ਮਨਬੀਰ ਮਨੀ ਸ਼ਹਿਰ ਵਿੱਚ ਗੈਂਗ ਹਿੰਸਾ ਬਾਰੇ ਆਪਣੀਆਂ ਫਿਲਮਾਂ ਅਤੇ ਵਕਾਲਤ ਕਰਕੇ ਜਾਣਿਆ ਜਾਂਦਾ ਸੀ।

ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਕਿਹਾ ਕਿ ਅਮਰ ਦੀ ਮੌਤ ਬੁੱਧਵਾਰ ਨੂੰ ਦੁਪਹਿਰ 1:50 ਵਜੇ ਦੇ ਕਰੀਬ 61 ਐਵੇਨਿਊ ਦੇ 14100-ਬਲਾਕ ਵਿੱਚ ਹੋਈ। ਆਰਸੀਐਮਪੀ ਨੂੰ ਦੋ ਆਦਮੀਆਂ ਵਿਚਕਾਰ ਲੜਾਈ ਹੋਣ ਦੀ ਸੂਚਨਾ ਮਿਲੀ ਸੀ ਅਤੇ ਜਦੋਂ ਪੁਲਿਸ ਦੇ ਅਧਿਕਾਰੀ ਉੱਥੇ ਪਹੁੰਚੇ ਤਾਂ ਅਮਰ ਜ਼ਖਮੀ ਹਾਲਤ ਵਿੱਚ ਸੀ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਘਟਨਾ ਸਥਾਨ 'ਤੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਨਬੀਰ (ਮਨੀ) ਅਮਰ ਨੇ ਆਪਣੀ ਕਵਿਤਾ,  ਵਾਰਤਕ,  ਦਰਸ਼ਨ,  ਪੇਂਟਿੰਗ,  ਫੋਟੋਗ੍ਰਾਫੀ, ਵਕਾਲਤ ਅਤੇ ਫਿਲਮ ਨਿਰਮਾਣ ਦੁਆਰਾ ਗੈਂਗ ਹਿੰਸਾ 'ਤੇ ਰੌਸ਼ਨੀ ਪਾਈ ਅਤੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਛੋਹਿਆ। ਦੱਖਣੀ ਏਸ਼ੀਆਈ ਭਾਈਚਾਰੇ ਦੇ ਅੰਦਰ ਗੈਂਗ ਹਿੰਸਾ 'ਤੇ ਕੇਂਦਰਿਤ "ਏ ਵਾਰੀਅਰਜ਼ ਰਿਲੀਜਨ" ਸਮੇਤ ਕਈ ਦਸਤਾਵੇਜ਼ੀ ਫਿਲਮਾਂ ਦਾ ਉਸ ਨੇ ਨਿਰਮਾਣ ਕੀਤਾ। "ਦ ਡਿਕ੍ਰੀਪਿਟ" ਫਿਲਮ ਰਾਹੀਂ ਉਸ ਨੇ ਵੈਨਕੂਵਰ ਦੇ ਡਾਊਨਟਾਊਨ ਈਸਟ ਸਾਈਡ ਦੇ ਕਈ ਨਿਵਾਸੀਆਂ ਦੀਆਂ ਕਹਾਣੀਆਂ ਨੂੰ ਆਪਣੇ ਸ਼ਬਦਾਂ ਰਾਹੀਂ ਬਿਆਨ ਕੀਤਾ।

ਉਸ ਦੀ ਮੌਤ ਉਪਰ ਦੁੱਖ ਪ੍ਰਗਟ ਕਰਦਿਆਂ ਕਿਡਸ ਪਲੇਅ ਫਾਊਂਡੇਸ਼ਨ ਦੇ ਸੰਸਥਾਪਕ ਕੈਲ ਦੋਸਾਂਝ ਨੇ ਕਿਹਾ ਹੈ ਕਿ ਅਮਰ ਦੀ ਮੌਤ ਭਾਈਚਾਰੇ ਲਈ ਹਿਕ ਵੱਡਾ ਘਾਟਾ ਹੈ। ਆਪਣੇ ਟਵਿੱਟਰ ਸੁਨੇਹੇ ਰਾਹੀਂ ਕੈਲ ਦੋਸਾਂਝ ਨੇ ਕਿਹਾ ਹੈ ਕਿ ਮਨੀ ਸਮਾਜ ਪ੍ਰਤੀ ਫਿਕਰਮੰਦ ਕਲਾਕਾਰ ਸੀ,  ਜਿਸ ਨੇ ਨੌਜਵਾਨਾਂ ਨੂੰ ਨਸ਼ਿਆਂ,  ਗੈਂਗ ਅਤੇ ਅਪਰਾਧ ਦੀ ਜ਼ਿੰਦਗੀ ਤੋਂ ਦੂਰ ਰੱਖਣ ਲਈ ਬਹੁਤ ਜ਼ਿਆਦਾ ਕੋਸ਼ਿਸ਼ਾਂ ਕੀਤੀਆਂ ਸਨ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ