ਖੇਡ

ਕ੍ਰਿਕੇਟਰ ਅਰਸ਼ਦੀਪ ਸਿੰਘ ਨੂੰ ਟ੍ਰੋਲ ਕਰਨ ਵਾਲਿਆਂ ਵਿਰੁਧ ਹੋਵੇ ਕਾਰਵਾਈ: ਪਰਮਿੰਦਰ ਸਿੰਘ ਢੀਂਡਸਾ

ਕੌਮੀ ਮਾਰਗ ਬਿਊਰੋ | September 05, 2022 08:13 PM



ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਬਾਰੇ ਸੋਸ਼ਲ ਮੀਡੀਆ `ਤੇ ਗਲਤ ਸ਼ਬਦਾਂ ਦੀ ਵਰਤੋਂ ਅਤੇ ਉਨ੍ਹਾਂ ਨੂੰ ਟ੍ਰੋਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਟ੍ਰੋਲ ਕਰਨ ਦੇ ਪਿੱਛੇ ਕਿਸੇ ਵੱਡੀ ਸਾਜਿਸ਼ ਦਾ ਹੱਥ ਹੈ। ਜਿਸ ਦੀ ਭਾਰਤ ਸਰਕਾਰ ਅਤੇ ਵਿਸ਼ੇਸ਼ ਤੌਰ `ਤੇ ਖੁਫੀਆ ਏਜੰਸੀਆਂ ਨੂੰ ਜਾਂਚ ਕਰਨੀ ਚਾਹੀਦੀ ਹੈ।
ਸ: ਢੀਂਡਸਾ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਭਾਰਤੀ ਕ੍ਰਿਕੇਟ ਟੀਮ ਵਿਚ ਆਪਣਾ ਸਥਾਨ ਬਣਾਇਆ ਹੈ ਅਤੇ ਖੇਡ ਵਿਚ ਕਦੇ-ਕਦਾਰ ਬਹੁਤ ਦਬਾਅ ਵਾਲੇ ਹਾਲਾਤ ਵਿਚ ਅਜਿਹੀਆਂ ਚੀਜ਼ਾ ਵਾਪਰ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਖਿਡਾਰੀਆਂ ਦਾ ਮਨੋਬਲ ਘਟਾਉਣ ਦੇ ਬਜਾਏ ਸਾਨੂੰ ਉਨ੍ਹਾਂ ਨੂੰ ਸਮਰਥਨ ਅਤੇ ਉਤਸਾਹਿਤ ਕਰਨਾ ਚਾਹੀਦਾ ਹੈ।
ਸ: ਢੀਂਡਸਾ ਨੇ ਕਿਹਾ ਕਿ ਅਰਸ਼ਦੀਪ ਸਿੰਘ ਕ੍ਰਿਕੇਟ ਜਗਤ ਦਾ ਉਭਰਦਾ ਸਿਤਾਰਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਭਵਿੱਖ ਵਿਚ ਦੇਸ਼ ਦੇ ਨਾਲ-ਨਾਲ ਪੰਜਾਬ ਦਾ ਨਾਂਅ ਪੂਰੇ ਵਿਸ਼ਵ ਵਿਚ ਰੋਸ਼ਨ ਕਰੇਗਾ ਅਤੇ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ।

 

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ