ਸੰਸਾਰ

ਕਨੈਡਾ ਵਿਖੇ ਸਰੀ ਦੇ ਮੇਅਰ ਡੱਗ ਮੈਕਲਮ ਨੇ ਪਰਮਜੀਤ ਸਿੰਘ ਰਾਣਾ ਨੂੰ ਕੀਤਾ ਸਨਮਾਨਿਤ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 09, 2022 07:55 PM

ਨਵੀਂ ਦਿੱਲੀ - ਕੈਨੇਡਾ ਦੇ ਸਰੀ ਸ਼ਹਿਰ ਦੇ ਮੇਅਰ ਡੱਗ ਮੈਕਲਮ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਦਾ ਕੈਨੇਡਾ ਆਉਣ ਉਤੇ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਸਥਾਨਕ ਕੌਂਸਲਰ ਮਨਦੀਪ ਨਾਗਰਾ ਅਤੇ ਪੰਥਕ ਸ਼ਖਸ਼ੀਅਤ ਗੁਰਮੀਤ ਸਿੰਘ ਬੌਬੀ ਦੀ ਮੌਜੂਦਗੀ ਵਿੱਚ ਰਾਣਾ ਨੂੰ ਸਨਮਾਨਿਤ ਕਰਦੇ ਹੋਏ ਮੇਅਰ ਡੱਗ ਮੈਕਲਮ ਨੇ ਖੁਸ਼ੀ ਜਤਾਈ। ਦਿੱਲੀ ਕਮੇਟੀ ਮੈਂਬਰ ਰਾਣਾ ਨੇ ਇਸ ਮੌਕੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਤੋਂ ਬਾਹਰ ਵਸਦੇ ਪੰਜਾਬੀਆਂ ਨੇ ਵਿਦੇਸ਼ੀ ਧਰਤੀ ਨੂੰ ਆਪਣੇ ਰੰਗ ਵਿੱਚ ਰੰਗ ਦਿੱਤਾ ਹੈ। ਆਪਣੀ ਮਿਹਨਤ ਅਤੇ ਲਗਨ ਦੇ ਨਾਲ ਬਾਹਰ ਵਸਦੇ ਸਿੱਖਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਨੂੰ ਵੀ ਬਰਕਰਾਰ ਰੱਖਿਆ ਹੈ। ਜੇਕਰ ਪੰਜਾਬ ਵਿੱਚ ਪੰਜਾਬੀਆਂ ਨਾਲ ਕੋਈ ਅਣਸੁਖਾਵੀਂ ਜਾਂ ਸੁਖਾਵੀਂ ਘਟਨਾ ਵਾਪਰਦੀ ਹਾਂ ਤਾਂ ਬਾਹਰ ਬੈਠੇ ਪੰਜਾਬੀ ਉਥੇ ਨਹੀਂ ਹੋਣ ਦੇ ਬਾਵਜੂਦ ਹਰ ਖੁਸ਼ੀ ਅਤੇ ਗਮ ਵਿੱਚ ਪੰਜਾਬ ਨਾਲ ਖੜ੍ਹੇ ਹੁੰਦੇ ਹਨ। ਸੋਸ਼ਲ ਮੀਡੀਆ ਦੀ ਵਰਤੋਂ ਨੇ ਵੀ ਪੰਜਾਬੀਆਂ ਨੂੰ ਕੌਮਾਂਤਰੀ ਪੱਧਰ ਉਤੇ ਨਜ਼ਦੀਕ ਕਰ ਦਿੱਤਾ ਹੈ। ਇਸ ਲਈ ਮੈਂ ਆਸ਼ ਕਰਦਾ ਹਾਂ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਦਿਆਂ ਸਾਡੇ ਵਿਦੇਸ਼ੀ ਪੰਜਾਬੀ ਸਾਡਾ ਮਾਣ ਵਧਾਉਂਦੇ ਰਹਿਣਗੇ। ਕਰੋਨਾ ਦੇ ਸਮੇਂ ਸਮੁੱਚੀ ਮਨੁੱਖਤਾ ਦੀ ਸੰਸਾਰ ਪੱਧਰ ਉਤੇ ਗੁਰਦੁਆਰਿਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਕੀਤੀ ਗਈ ਸੇਵਾਵਾਂ ਨੂੰ ਚੇਤੇ ਕਰਦਿਆਂ ਰਾਣਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੇ ਗੁਰੂ ਸਿਧਾਂਤਾਂ ਦੀ ਗੱਲ ਹਮੇਸ਼ਾ ਅੱਗੇ ਹੋ ਕੇ ਕੀਤੀ ਹੈਂ। ਇਹੀ ਕਾਰਨ ਹੈ ਕਿ ਸਿੱਖਾਂ ਨੂੰ ਹਰ ਥਾਂ ਇੱਜ਼ਤ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ