BREAKING NEWS
ਵਿਕਰਮਜੀਤ ਸਿੰਘ ਸਾਹਨੀ ਨੇ ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ 55 ਸਿੱਖ ਤੇ ਹਿੰਦੂ ਪਰਿਵਾਰਾਂ ਦਾ ਕੀਤਾ ਸਵਾਗ਼ਤਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗਣ ਵਾਲੇ ਜਥੇ ਨੂੰ ਹੀ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ, ਫੇਰ ਚਿਤਾਵਨੀ ਦੇ ਕੇ ਛੱਡਿਆਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਾਣੀ ਭਾਜਪਾ ਨੇ ਪਾਇਆ-ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ

ਪੰਜਾਬ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 15, 2022 08:35 PM
 
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਭੱਟ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ। ਉਨ੍ਹਾਂ ਸੰਗਤ ਨੂੰ ਪਾਵਨ ਗੁਰਬਾਣੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਨਮੁੱਖ ਹਾਜ਼ਰ ਹੋ ਕੇ ਗੁਰੂ ਘਰ ਦੀਆਂ ਬਖ਼ਸ਼ਿਸਾਂ ਹਾਸਲ ਕੀਤੀਆਂ। ਭੱਟ ਸਾਹਿਬਾਨ ਵੱਲੋਂ ਉਚਾਰੀ ਗਈ ਪਾਵਨ ਬਾਣੀ ਨੂੰ ਪੰਜਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲਾ ਹਰ ਮਨੁੱਖ ਜਿਥੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਦ੍ਰਿੜ੍ਹ ਕਰਦਾ ਹੈ, ਉਥੇ ਹੀ ਭੱਟ ਸਾਹਿਬਾਨ ਦੀ ਬਾਣੀ ਨੂੰ ਵੀ ਗਾਇਨ ਅਤੇ ਸਰਵਣ ਕਰਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਦੁਨੀਆਮਾਜਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਭੱਟ ਭਾਈਚਾਰੇ ਵੱਲੋਂ ਸ. ਮਾਨ ਸਿੰਘ ਸਵਾਲੀ, ਸ. ਬਲਦੇਵ ਸਿੰਘ ਰਠੌਰ, ਸ. ਗੁਰਮੇਜ ਸਿੰਘ, ਸ. ਦਲਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਸੰਦੀਪ ਸਿੰਘ, ਸ. ਪ੍ਰੀਤਮ ਸਿੰਘ, ਸ. ਗੁਰਬਚਨ ਸਿੰਘ, ਸ. ਸੇਵਾ ਸਿੰਘ, ਸ. ਕਰਮਜੀਤ ਸਿੰਘ, ਸ. ਦਿਲਬਾਗ ਸਿੰਘ, ਸ. ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। 
 

Have something to say? Post your comment

 

ਪੰਜਾਬ

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ

ਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆ

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ 

233.50 ਲੱਖ ਰੁਪਏ ਨਾਲ ਲੁਧਿਆਣਾ ‘ਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ ‘ਚ ਸੁਧਾਰ ਕਰਾਂਗੇ: ਡਾ. ਇੰਦਰਬੀਰ ਸਿੰਘ ਨਿੱਜਰ

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ਼ ਅੱਖ

ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਹੋਇਆ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਇਸ ਬਾਰੇ ਕੀਤਾ ਜ਼ਿਕਰ

ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ