ਸੰਸਾਰ

ਗੁਰਦੁਆਰਾ ਸ੍ਰੀ ਸਿੰਘ ਸਭਾ ਸਰੀ ਵਿਚ ਕੈਨੇਡੀਅਨ ਗਦਰੀ ਯੋਧਿਆਂ ਦੇ ਨਵੇਂ ਚਿਤਰਾਂ ਦਾ ਉਦਘਾਟਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 19, 2022 10:19 PM

 

ਸਰੀ- ਬੀਤੀ ਸ਼ਾਮ ਗੁਰਦੁਆਰਾ ਸ੍ਰੀ ਸਿੰਘ ਸਭਾ ਸਰੀ ਵਿਚ ਨਾਮਵਰ ਚਿੱਤਕਾਰ ਜਰਨੈਲ ਸਿੰਘ ਵੱਲੋਂ ਚਿਤਰੇ ਗਏ ਕੈਨੇਡੀਅਨ ਗ਼ਦਰੀ ਯੋਧਿਆਂ ਦੇ ਨਵੇਂ ਚਿਤਰਾਂ ਦਾ ਉਦਘਾਟਨ ਸੰਗਤ ਦੀ ਭਰਵੀਂ ਹਾਜਰੀ ਵਿਚ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਲਵੀਰ ਸਿੰਘ, ਜਸਵਿੰਦਰ ਸਿੰਘ ਖਹਿਰਾ, ਗੁਰਮੀਤ ਸਿੰਘ ਧਾਲੀਵਾਲ, ਰੁਪਿੰਦਰਜੀਤ ਸਿੰਘ ਕਾਹਲੋਂ, ਸੁਰਜੀਤ ਸਿੰਘ ਪੰਧੇਰ ਅਤੇ ਪਰਮਜੀਤ ਸਿੰਘ ਗਿੱਲ, ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਡਾ. ਪ੍ਰਿਥੀਪਾਲ ਸਿੰਘ ਸੋਹੀ, ਡਾ. ਗੁਰਵਿੰਦਰ ਸਿੰਘ ਧਾਲੀਵਾਲ, ਪ੍ਰੋ. ਹਰਿੰਦਰ ਕੌਰ ਸੋਹੀ, ਅੰਗਰੇਜ਼ ਸਿੰਘ ਬਰਾੜ, ਹਰਦਮ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਰਛਪਾਲ ਸਿੰਘ ਗਿੱਲ, ਡਾ. ਹਰਜੋਤ ਕੌਰ ਖਹਿਰਾ ਅਤੇ ਸ਼ਹਿਰ ਦੀਆਂ ਕਈ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਗੁਰਦੁਆਰਾ ਸਾਹਿਬ ਦੀ ਇਹ ਗੈਲਰੀ ਉਹਨਾਂ ਕੈਨੇਡੀਅਨ ਗਦਰੀ ਯੋਧਿਆਂ ਦੀ ਯਾਦ ਨੂੰ ਸਮਰਪਿਤ ਹੈ ਜਿਹਨਾਂ ਨੇ ਕੈਨੇਡਾ ਤੋਂ ਭਾਰਤ ਵਾਪਸ ਜਾ ਕੇ ਆਜ਼ਾਦੀ ਅੰਦੋਲਨ ਵਿਚ ਹਿੱਸਾ ਲਿਆ,  ਫਾਂਸੀਆਂ ਦੇ ਰੱਸਿਆਂ ਨੂੰ ਚੁੰਮਿਆਂ,  ਉਮਰ ਕੈਦਾਂ ਕੱਟੀਆਂ ਤੇ ਕਾਲੇ ਪਾਣੀ ਦੀਆਂ ਸਜ਼ਾਵਾਂ ਝੱਲਣ ਦੇ ਨਾਲ ਨਾਲ ਆਪਣੀਆਂ ਜਾਇਦਾਦਾਂ ਜ਼ਬਤ ਕਰਵਾਈਆਂ,  ਜੂਹ ਬੰਦੀ ਤੇ ਜੇਲਾਂ ਵਿਚ ਅਨੇਕਾਂ ਤਸੀਹੇ ਝੱਲੇ। ਇਸ ਗੈਲਰੀ ਵਿਚ ਅੱਜ 10 ਯੋਧਿਆਂ ਦੇ ਚਿੱਤਰ ਹੋਰ ਲਾਏ ਗਏ ਹਨ ਅਤੇ ਹੁਣ ਸਾਰੇ 41 ਯੋਧਿਆਂ ਦੀਆਂ ਤਸਵੀਰਾਂ ਇੱਥੇ ਸੁਸ਼ੋਭਿਤ ਹੋ ਗਈਆਂ ਹਨ। ਇਹ ਸਾਰੇ ਚਿੱਤਰ ਜਰਨੈਲ ਸਿੰਘ ਆਰਟਿਸਟ ਦੀ ਹੀ ਕਲਾਕ੍ਰਿਤ ਹਨ।

ਇਸ ਮੌਕੇ ਬੋਲਦਿਆਂ ਇਨ੍ਹਾਂ ਚਿਤਰਾਂ ਦੇ ਰਚਾਇਤਾ ਅਤੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਲੰਗਰ ਹਾਲ ਦੀ ਇਕ ਪੂਰੀ ਦੀ ਪੂਰੀ ਦੀਵਾਰ ਇਨ੍ਹਾਂ ਮਹਾਨ ਗ਼ਦਰੀ ਯੋਧਿਆਂ ਦੇ ਚਿੱਤਰਾਂ ਨੂੰ ਸਮਰਪਿਤ ਕਰ ਦਿੱਤੀ ਹੈ। ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਨਿੱਝਰ ਨੇ ਕਿਹਾ ਕਿ ਇਨ੍ਹਾਂ ਚਿੱਤਰਾਂ ਰਾਹੀਂ ਸਾਡੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਹਾਸਲ ਕਰ ਸਕੇਗੀ। ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਇਹ ਨਿਵੇਕਲਾ ਅਤੇ ਇਤਿਹਾਸਕ ਕਾਰਜ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਜਰਨੈਲ ਸਿੰਘ ਆਰਟਿਸਟ ਵਧਾਈ ਦੇ ਪਾਤਰ ਹਨ। ਸ਼ਾਇਰ ਮੋਹਨ ਗਿੱਲ ਨੇ ਆਖਿਆ ਕਿ ਇਨ੍ਹਾਂ ਚਿੱਤਰਾਂ ਦੀ ਖੂਬਸੂਰਤੀ ਇਹ ਹੈ ਕਿ ਹਰੇਕ ਚਿੱਤਰ ਦੇ ਹੇਠਾਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਮਹਾਨ ਯੋਧੇ ਦੇ ਨਾਮ ਅਤੇ ਸੰਖੇਪ ਵੇਰਵਾ ਦਰਜ ਕੀਤਾ ਗਿਆ ਹੈ।

ਇੱਥੇ ਇਹ ਵੀ ਵਰਨਣਯੋਗ ਹੈ ਕਿ ਚਿੱਤਰਕਾਰ ਜਰਨੈਲ ਸਿੰਘ ਨੇ ਕਾਮਾਗਾਟਾਮਾਰੂ ਦੇ ਇਤਿਹਾਸ ਨੂੰ ਵੀ ਬਾਖੂਬੀ ਚਿਤਰਿਆ ਹੈ ਅਤੇ ਉਨ੍ਹਾਂ ਵੱਲੋਂ ਬਣਾਏ ਗ਼ਦਰੀ ਯੋਧਿਆਂ ਦੇ ਚਿਤਰ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਯਤਨਾਂ ਸਦਕਾ ਕੇਂਦਰੀ ਸਿੱਖ ਅਜਾਇਬ ਘਰ,  ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 2020 ਵਿਚ ਸਥਾਪਤ ਕੀਤੇ ਜਾ ਚੁੱਕੇ ਹਨ।

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ