BREAKING NEWS
ਵਿਕਰਮਜੀਤ ਸਿੰਘ ਸਾਹਨੀ ਨੇ ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ 55 ਸਿੱਖ ਤੇ ਹਿੰਦੂ ਪਰਿਵਾਰਾਂ ਦਾ ਕੀਤਾ ਸਵਾਗ਼ਤਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗਣ ਵਾਲੇ ਜਥੇ ਨੂੰ ਹੀ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ, ਫੇਰ ਚਿਤਾਵਨੀ ਦੇ ਕੇ ਛੱਡਿਆਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਪਾਣੀ ਭਾਜਪਾ ਨੇ ਪਾਇਆ-ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ

ਪੰਜਾਬ

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਕੌਮੀ ਮਾਰਗ ਬਿਊਰੋ | September 22, 2022 06:51 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਗ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।

ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਗੰਧਲਾ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਜੇਕਰ ਪਰਾਲੀ ਸਾੜਨ ਵਾਲੇ ਕਿਸੇ ਕਿਸਾਨ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਇਸ ਨਾਲ ਉਹ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਅਤੇ ਯੋਜਵਾਨਾਂ ਪ੍ਰਾਪਤ ਕਰਨ ਤੋਂ ਵਾਂਝਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਉੱਤਰੀ ਭਾਰਤ ਵਿਚ ਜੋ ਪ੍ਰਦੂਸ਼ਣ ਦਾ ਪੱਧਰ ਵੱਧਦਾ ਹੈ, ਉਸ ਨਾਲ ਪੰਜਾਬ ਨੂੰ ਕੌਮੀ ਪੱਧਰ ‘ਤੇ ਨਮੋਸ਼ੀ ਝੱਲਣੀ ਪੈਂਦੀ ਹੈ, ਇਸ ਲਈ ਕਿਸਾਨਾਂ ਨੂੰ ਹਰ ਹਾਲ ਵਿਚ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਸਮਝਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਾਲਾਂਕਿ ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਵੀ ਬਣਿਆਂ ਹੋਇਆ ਹੈ ਪਰ ਇਸ ਦੇ ਬਾਵਜੂਦ ਕਈ ਥਾਂਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰਿਪੋਰਟ ਹੋ ਰਹੀਆਂ ਹਨ। ਇਕ-ਇਕ ਜ਼ਿਲ੍ਹੇ ਦੀ ਪਰਾਲੀ ਪ੍ਰਬੰਧਨ ਅਤੇ ਮਸ਼ੀਨਾਂ ਦੀ ਵੰਡ ਸਬੰਧੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਾਤਾਵਰਣ ਸੰਭਾਲ ਲਈ ਕਿਸਾਨਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕਰੇ ਅਤੇ ਉਨ੍ਹਾਂ ਨੂੰ ਸਮਝਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਕਿੰਨਾ ਜ਼ਿਆਦਾ ਨੁਕਸਾਨ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿਚ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ

ਕੀ ਹਰਿਆਣਾ ਕਮੇਟੀ ਮਾਮਲਾ ਸ਼ੋ੍ਰਮਣੀ ਕਮੇਟੀ ਦੀ ਕਮਜੋਰ ਲੀਡਰਸ਼ਿਪ ਕਾਰਨ ਹਾਰਿਆ

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਕੇਕੇਯੂ ਵੱਲੋਂ ਐੱਸਕੇਐੱਮ ਦੇ ਸੱਦੇ ਤੇ 3 ਅਕਤੂਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਫ਼ੈਸਲਾ 

233.50 ਲੱਖ ਰੁਪਏ ਨਾਲ ਲੁਧਿਆਣਾ ‘ਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਪ੍ਰਣਾਲੀ ‘ਚ ਸੁਧਾਰ ਕਰਾਂਗੇ: ਡਾ. ਇੰਦਰਬੀਰ ਸਿੰਘ ਨਿੱਜਰ

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ਼ ਅੱਖ

ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਹੋਇਆ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਇਸ ਬਾਰੇ ਕੀਤਾ ਜ਼ਿਕਰ

ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ