ਪੰਜਾਬ

ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਟੋਕਨ ਸਿਸਟਮ ਹੋਇਆ ਸ਼ੁਰੂ

ਕੌਮੀ ਮਾਰਗ ਬਿਊਰੋ | September 22, 2022 06:53 PM

ਚੰਡੀਗੜ- ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਲੋਕ-ਪੱਖੀ ਇਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ ਲੱਗੇ ਸੁਖਾਲੇ ਢੰਗ ਨਾਲ ਇਲਾਜ ਕਰਵਾ ਸਕਣ।

ਮਰੀਜਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਕੰਪਿਊਟਰਾਈਜਡ ਤਕਨੀਕ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਹੈ। ਸਿਹਤ ਮੰਤਰੀ ਨੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਹਾਲ ਹੀ ਵਿੱਚ ਕੀਤੇ ਦੌਰੇ ਦੌਰਾਨ ਇਹ ਪਾਇਆ ਸੀ ਕਿ ਬਜੁਰਗਾਂ ਅਤੇ ਹੋਰ ਮਰੀਜ਼ਾਂ ਨੂੰ ਪਰਚੀਆਂ ਲੈਣ ਲਈ ਲੰਮਾਂ ਸਮਾਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ।

ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਟੋਕਨ ਸਿਸਟਮ ਸੁਰੂ ਕੀਤਾ ਜਾਵੇ ਤਾਂ ਜੋ ਮਰੀਜਾਂ ਨੂੰ ਕਤਾਰਾਂ ਵਿੱਚ ਨਾ ਖੜਨਾ ਪਵੇ ਅਤੇ ਉਹ ਆਪਣੀ ਵਾਰੀ ਅਨੁਸਾਰ ਆਸਾਨੀ ਨਾਲ ਦਵਾਈਆਂ ਲੈਣ ਸਕਣ।

ਜ਼ਿਕਰਯੋਗ ਹੈ ਕਿ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ ਦੇ ਬਲਾਕ-ਏ ਵਿੱਚ ਓ.ਪੀ.ਡੀ. ਵਿੱਚ ਗਰਭਵਤੀ ਔਰਤਾਂ, ਬਜੁਰਗਾਂ, ਆਯੂਸਮਾਨ ਸਕੀਮ ਦੇ ਮਰੀਜਾਂ ਲਈ ਕੰਪਿਊਟਰਾਈਜਡ ਫਾਈਲਾਂ ਪਹਿਲਾਂ ਹੀ ਬਣਾਈਆਂ ਜਾ ਰਹੀਆਂ ਹਨ।

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ