ਸੰਸਾਰ

ਹਿੰਦੂ ਸਿੱਖ ਅਤੇ ਮੁਸਲਮਾਨ ਵੀਰਾਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜੋਤੀ ਜੋਤ ਪੁਰਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਕਰਤਾਰਪੁਰ ਸਾਹਿਬ ਵਿਖੇ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 22, 2022 08:48 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਪੁਰਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ  ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਸੰਗਤਾਂ ਵੱਲੋਂ ਖਾਲਸਾਈ ਜਾਹੋਜਲਾਲ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਇਆ ਗਿਆ।ਇਸ ਮੌਕੇ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਹ ਦਿਹਾੜਾ ਮਨਾਉਣ ਮੌਕੇ ਸਿੱਖ, ਹਿੰਦੂ ਸੰਗਤਾਂ ਤੋਂ ਇਲਾਵਾ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਵੀ ਵੱਡੀ ਪੱਧਰ ਤੇ ਪੁੱਜ ਕੇ ਹਾਜ਼ਰੀ ਭਰੀ। ਜਿਥੇ ਸ੍ਰੀ ਦਰਬਾਰ ਸਾਹਿਬ ਵਿਖੇ ਸਿੰਧ ਤੋ ਆਏ  ਹਿੰਦੂ ਭਾਈਚਾਰੈ ਨਾਂਲ ਸੰਬਧਤ ਸੰਗਤਾਂ ਨੇ ਸਿੱਖਾਂ ਨਾਲ ਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਵਿਚ ਭਾਗ ਲਿਆ ਉਥੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੀ ਮਜਾਰ ਤੇ ਚਾਦਰ ਚੜ੍ਹਾ ਕੇ ਫੁੱਲ ਮਾਲਾਵਾਂ ਅਰਪਣ ਕਰਦਿਆਂ ਗੁਰੂ ਨਾਨਕ ਦੇਵ ਜੀ ਨੂੰ ਅਪਣਾ ਪੀਰ ਦੱਸਦਿਆਂ ਮੁਸਲਿਮ ਲੋਕਾਂ ਨੇ ਹਾਜ਼ਰੀ ਲਗਵਾਈ। ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰੇ ਭੋਗ ਪਾਏ ਗਏ।ਸ੍ਰੀ ਅਖੰਡ ਪਾਠ ਦੇ ਭੋਗ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਨੇ ਪਾਏ ਤੇ ਭੋਗ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਗੋਬਿੰਦ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ  ਵੱਲੋਂ ਕੀਤੀ ਗਈ। ਇਸ ਸਮਾਗਮ ਵਿਚ ਪਾਕਿਸਤਾਨ ਦੇ ਕੇਂਤਰੀ ਮੰਤਰੀ ਅਹਿਸਨ ਇਕਬਾਲ ਨੇ ਬੋਲਦਿਆਂ ਬਾਬਾ ਨਾਨਕ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਸੰਗਤਾਂ ਨੂੰ ਪ੍ਰੇਰਣਾ ਦਿੱਤੀ। ਉਨਾਂ ਕਿਹਾ ਕਿ ਸਿੱਖ ਧਰਮ ਤੇ ਇਸਲਾਮ ਦੀਆਂ ਆਪਸ ਵਿਚ ਨੇੜੇ ਦੀਆਂ ਸਾਂਝਾ ਹਨ।ਜਨਾਬ ਅਹਿਸਨ ਇਕਬਾਲ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਚ ਆਪਣੀ ਜਿੰਦਗੀ ਦਾ ਸਭ ਤੋ ਵਧ ਸਮਾਂ ਬਤੀਤ ਕੀਤਾ। ਉਨਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਪੂਰੀ ਜਿੰਦਗੀ ਵਿਚ ਇਨਸਾਨੀਅਤ ਦਾ ਪ੍ਰਚਾਰ ਕੀਤਾ।  ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਮੀਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਮਨ ਤੇ ਸ਼ਾਤੀ ਦਾ ਪੁਲ ਹੈ। ਉਨਾਂ ਕਿਹਾ ਕਿ ਯੂ ਐਨ ਓ ਦੇ ਸੈਕਟਰੀ ਜਰਨਲ  ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਇਹ ਗਲ ਕਹੀ ਹੈ। ਉਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਯਾਤਰੀਆਂ ਨੂੰ ਖੁਲਦਿਲੀ ਨਾਲ ਪਾਕਿਸਤਾਨ ਆਉਣ ਦਿੱਤਾ ਜਾਵੇ। ਉਨਾਂ ਕਿਹਾ ਕਿ ਅਸੀ ਚਾਹੰੁਦੇ ਹਾਂ ਕਿ ਹਰ ਰੋਜ਼ ਪੰਜ ਹਜਾਰ ਯਾਤਰੀ ਇਸ ਕੋਰੀਡੋਰ ਰਾਹੀ ਆਉਣ ਤੇ ਅਸੀ ਉਨਾਂ ਦਾ ਵੀ ਸੁਆਗਤ ਕਰਨ ਲਈ ਤਿਆਰ ਹਾਂ। ਉਨਾ ਕਿਹਾ ਕਿ ਜੇਕਰ ਭਾਰਤ ਸਰਕਾਰ ਪਾਸਪੋਰਟ ਦੀ ਸ਼ਰਤ ਖ਼ਤਮ ਕਰ ਦੇਵੇ ਤਾਂ ਸੋਨੇ ਤੇ ਸੁਹਾਗਾ ਹੈ। ਉਨਾਂ ਭਾਜਪਾਈ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਵਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਭਾਰਤ ਵਾਲੇ ਪਾਸੇ ਕਿਸੇ ਤਰਾਂ ਦੇ ਟਾਵਰ ਬਣਾਉਣ ਦੀ ਲੋੜ ਨਹੀ ਹੈ ਜੇਕਰ ਭਾਰਤ ਸਰਕਾਰ ਉਨਾਂ ਦੀ ਮੰਨਦੀ ਹੈ ਤਾਂ ਪਾਸਪੋਰਟ ਵਾਲੀ ਸ਼ਰਤ ਖਤਮ ਕਰਵਾਉਣ ਵਲ ਧਿਆਨ ਦੇਣ। ਉਨਾ ਕਿਹਾ ਕਿ ਸਿਰਸਾ ਦਾ ਬੇ ਸਿਰਪੈਰ ਬਿਆਨ  ਸੁਣ ਕੇ ਹਾਸਾ ਆਉਦਾ ਹੈ ਕਿ ਅਸੀ ਸੰਗਤਾਂ ਨੂੰ ਖੁਲੇ ਦਰਸ਼ਨ ਦੀਦਾਰ ਕਰਵਾ ਰਹੇ ਹਾਂ ਤੇ ਸਿਰਸਾ ਟਾਵਰ ਬਣਾਉਣ ਦੀਆਂ ਗਲਾਂ ਕਰ ਰਹੇ ਹਨ। ਇਸ ਮੌਕੇ ਤੇ ਬੋਲਦਿਆਂ ਐਮ ਪੀ ਏ ਸ੍ਰ ਰਮੇਸ਼ ਸਿੰਘ ਅਰੋੜਾ ਨੇ ਆਪਣੇ ਕੇਂਦਰੀ ਮੰਤਰੀ ਜਨਾਬ ਅਹਿਸਨ ਇਕਬਾਲ ਕੋਲੋ ਮੰਗ ਕੀਤੀ ਕਿ ਯਾਤਰੀਆਂ ਲਈ ਰਖੀ 20 ਡਾਲਰ ਫੀਸ ਮੁਆਫ ਕੀਤੀ ਜਾਵੇ ਤਾਂ ਕਿ ਵਧ ਤੋ ਵਧ ਸੰਗਤਾਂ ਸ੍ਰੀ ਦਰਬਾਰ ਸਾਹਿਬ ਆ ਸਕਣ। ਜਿਸ ਤੇ ਕੇਂਦਰੀ ਮੰਤਰੀ ਨੇ ਹਾ ਪਖੀ ਹੁੰਗਾਰਾ ਦਿੰਦੇ ਕਿਹਾ ਕਿ ਉਹ ਜਲਦ ਹੀ ਪ੍ਰਧਾਨ ਮੰਤਰੀ ਸ਼ਹਿਬਾਜ ਸ਼ਰੀਫ ਨਾਲ ਵਿਚਾਰ ਕਰਨਗੇ। ਜੋਤੀ ਜੋਤ ਦਿਹਾੜਾ ਮਨਾਉਣ ਲਈ ਭਾਰਤ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਕੌਰੀਡੋਰ ਰਸਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ ਸਨ। ਇਸ ਮੌਕੇ ਤੇ ਮੈਂਬਰ ਪਾਰਲੀਮੈਂਟ ਖ਼ਵਾਜਾ ਮੁਹੰਮਦ ਵਾਸੀਮ ਭੱਟ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸ੍ਰ ਮਸਤਾਨ ਸਿੰਘ, ਸ੍ਰ ਸਤਵੰਤ ਸਿੰਘ, ਜਰਨਲ ਸਕੱਤਰ ਸ੍ਰ ਵਿਕਾਸ ਸਿੰਘ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਸਰਬੱਤ ਸਿੰਘ, ਮੈਂਬਰ ਡਾਕਟਰ ਮੀਮਪਾਲ ਸਿੰਘ, ਪਾਕਿਸਤਾਨ ਸਿੱਖ ਕੌਸਲ ਦੇ ਪ੍ਰਧਾਨ ਰਮੇਸ਼ ਸਿੰਘ ਖ਼ਾਲਸਾ, ਸ਼ੋਮਣੀ ਕਮੇਟੀ ਦੇ ਮੈਂਬਰ ਸ੍ਰ ਗੁਰਮੀਤ ਸਿੰਘ ਬੂਹ ਤੋ ਇਲਾਵਾ ਵਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

Have something to say? Post your comment

 

ਸੰਸਾਰ

ਭਾਰਤ-ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ 'ਤੇ ਸਹਿਮਤ: ਅਮਰੀਕਾ

ਜੇਕਰ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਵੀ ਤਣਾਅ ਖਤਮ ਕਰਾਂਗੇ: ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ

ਬੇਅਰਕਰੀਕ ਐਲੀਮੈਂਟਰੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਲਿਬਰਲ ਪਾਰਟੀ ਨੇ 169 ਅਤੇ ਕਸੰਰਵੇਟਿਵ ਨੇ 144 ਸੀਟਾਂ ‘ਤੇ ਜਿੱਤ/ਲੀਡ ਹਾਸਲ ਕੀਤੀ

ਕੈਨੇਡਾ ਚੋਣਾਂ ਵਿੱਚ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਿਲੀ ਕਰਾਰੀ ਹਾਰ

ਕੈਨੇਡਾ ਚੋਣ: ਲਿਬਰਲ ਪਾਰਟੀ ਚੌਥੀ ਵਾਰ ਸੱਤਾ ਵਿੱਚ ਵਾਪਸ ਆਈ, ਟਰੰਪ ਦੀ 'ਟੈਰਿਫ ਵਾਰ' ਨੇ ਮਾਰਕ ਕਾਰਨੀ ਦਾ ਰਸਤਾ ਆਸਾਨ ਕਰ ਦਿੱਤਾ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਹਜਾਰਾਂ ਸ਼ਰਧਾਲੂ ਬੜੇ ਉਤਸ਼ਾਹ ਨਾਲ ਹੋਏ ਸ਼ਾਮਲ

ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਭਾਰਤ-ਪਾਕਿਸਤਾਨ ਸਰਹੱਦੀ ਤਣਾਅ -ਦੋਵੇਂ ਦੇਸ਼ ਇਸਨੂੰ ਹੱਲ ਕਰ ਲੈਣਗੇ- ਟਰੰਪ ਨੇ ਕਿਹਾ

ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ