ਪੰਜਾਬ

ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ,ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ- ਐਡਵੋਕੇਟ ਧਾਮੀ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | September 23, 2022 07:24 PM

ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ ’ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ’ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰਐਸਐਸ ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪੁਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਦੀ ਮਰਯਾਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ’ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ। 1959 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਨੇ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਨੂੰ ਸਿੱਖ ਕੌਮ ਦੀ ਈਨ ਮੰਨਣੀ ਪਈ। ਉਸ ਵਕਤ ਸਿੱਖ ਕੌਮ ਦੇ ਵਿਰੋਧ ਮਗਰੋਂ ਅਪ੍ਰੈਲ 1959 ਵਿਚ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਿਚਕਾਰ ਇਕ ਪੈਕਟ ਸਹੀਬੱਧ ਹੋਇਆ, ਜਿਸ ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਵਾਨਗੀ ਲਾਜ਼ਮੀ ਕਰਾਰ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਨੂੰ ਚਲਾਉਣ ਵਾਲੀ ਆਰਐਸਐਸ ਵੀ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਜੇਕਰ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜ਼ਮਾਨੀ ਕੀਤੀ।
ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ। ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

 

Have something to say? Post your comment

 

ਪੰਜਾਬ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ 1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ

ਪਹਿਲੇ ਪੜਾਅ ਦੀਆਂ ਵੋਟਾਂ ਪੈਣ ਤੋਂ ਬਾਅਦ ਭਾਜਪਾ ਡਰ ਗਈ ਹੈ, 102 ਵਿਚੋਂ 80-90 ਸੀਟਾਂ ਇੰਡੀਆ ਗਠਜੋੜ ਜਿੱਤਣ ਜਾ ਰਹੀ ਹੈ-ਭਗਵੰਤ ਮਾਨ 

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਸਬੰਧੀ ਸੀ. ਆਈ. ਪੀ. ਈ. ਟੀ. ਨਾਲ ਕੀਤਾ ਸਮਝੌਤਾ

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ