ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਗੈਂਗਸਟਰ ਮੁਕਤ ਪੰਜਾਬ ਹੋਣ ਤੱਕ ਰਹੇਗੀ ਜਾਰੀ: ਡੀਜੀਪੀ ਪੰਜਾਬ

ਕੌਮੀ ਮਾਰਗ ਬਿਊਰੋ | September 23, 2022 06:03 PM

ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗਿ੍ਰਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲੀ (25) ਵਾਸੀ ਪਿੰਡ ਜੋਗੇਵਾਲ, ਫਿਰੋਜਪੁਰ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ ਪਿੰਡ ਬੁਹ ਗੁਜਰਾਂ, ਫਿਰੋਜਪੁਰ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਗੁਰਬਖਸ ਸਿੰਘ ਵਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨਾਂ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਬਲਜੀਤ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਬਾਅਦ ਵਿੱਚ, ਉਨਾਂ ਨੇ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ ਵਿੱਚ ਖੇਪ ਛੁਪਾ ਦਿੱਤੀ।

ਉਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ।

ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 29, ਮਿਤੀ 22.09.2022 ਨੂੰ ਯੂ.ਏ(ਪੀ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ