ਪੰਜਾਬ

ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | September 23, 2022 06:16 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ।

ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ।

ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

 

Have something to say? Post your comment

 

ਪੰਜਾਬ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਦਿੱਤਾ ਧਰਨਾ , ਘੱਟੋ-ਘੱਟ 35 ਰੇਲ ਗੱਡੀਆਂ ਪ੍ਰਭਾਵਿਤ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜੱਥੇਬੰਦੀਆਂ ਨੇ ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼ ਬਲਾਕ ਅਤੇ ਜ਼ਿਲ੍ਹਾ ਪੱਧਰੀ ਜਥੇਬੰਦਕ ਪ੍ਰੋਗਰਾਮ ਉਲੀਕੇ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ-ਬਰਸਟ