ਪੰਜਾਬ

ਨਗਰ ਕੌਂਸਲ ਖਰੜ ਦੇ 15 ਕੌਂਸਲਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | September 23, 2022 09:12 PM


ਖਰੜ - ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੈਬਨਿਟ ਮੰਤਰੀ ਨੇ ਸਿਰੋਪੇ ਪਾ ਕੇ ਉਨਾਂ ਦਾ ਸਵਾਗਤ ਕੀਤਾ ਗਿਆ।
ਵਾਰਡ ਨੰਬਰ 1 ਤੋਂ ਨਵਦੀਪ ਸਿੰਘ ਬੱਬੂ ਦੀ ਪਤਨੀ ਕੋਸਲਰ ਸਰਬਜੀਤ ਕੌਰ, ਵਾਰਡ ਨੰਬਰ 3 ਤੋਂ ਡਾ. ਪਰਮਜੀਤ ਸਿੰਘ ਦੀ ਪਤਨੀ ਗੁਰਦੀਪ ਕੌਰ ਕੌਸ਼ਲਰ, ਵਾਰਡ ਨੰਬਰ 4 ਤੋਂ ਗੋਵਿੰਦਰ ਸਿੰਘ ਚੀਮਾ ਕੌਸ਼ਲਰ, ਵਾਰਡ ਨੰਬਰ 5 ਤੋਂ ਅਮਨਦੀਪ ਸਿੰਘ ਦੀ ਮਾਤਾ ਪਰਮਜੀਤ ਕੌਰ ਕੌਸ਼ਲਰ, ਵਾਰਡ ਨੰਬਰ 10 ਤੋਂ ਹਰਿੰਦਰਪਾਲ ਸਿੰਘ ਜੌਲੀ ਕੌਸ਼ਲਰ, ਵਾਰਡ ਨੰਬਰ 11 ਤੋਂ ਨਮਿਤਾ ਜੌਲੀ ਕੌਸ਼ਲਰ, ਵਾਰਡ ਨੰਬਰ 12 ਤੋਂ ਰਾਜਬੀਰ ਸਿੰਘ ਰਾਜੀ, ਵਾਰਡ ਨੰਬਰ 13 ਤੋਂ ਮਨਮੋਹਨ ਸਿੰਘ ਦੀ ਪਤਨੀ ਜਸਵੀਰ ਕੌਰ , ਵਾਰਡ ਨੰਬਰ 14 ਤੋਂ ਸੋਹਣ ਸਿੰਘ, ਵਾਰਡ ਨੰਬਰ 17 ਤੋਂ ਸੁਰਮੁਖ ਸਿੰਘ ਦੀ ਪਤਨੀ ਕਰਮਜੀਤ ਕੌਰ , ਵਾਰਡ ਨੰਬਰ 24 ਤੋਂ ਰਾਮ ਸਰੂਪ ਕੌਸਲਰ, ਵਾਰਡ ਨੰਬਰ 21 ਤੋਂ ਪੰਕਜ ਚੱਢਾ ਦੀ ਪਤਨੀ ਸਿਵਾਨੀ ਚੱਢਾ, ਵਾਰਡ ਨੰਬਰ 22 ਤੋਂ ਵਿਨੀਤ ਜੈਨ ਕੌਸ਼ਲਰ ਤੋਂ ਇਲਾਵਾ ਹੋਰ ਕੌਸਲਰ ਵੱਖ ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।ਜਿਸ ਤੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਕੌੌਂਸਲਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਨਗਰ ਕੋਸ਼ਲ ਦੇ ਕਰੀਬ 5 ਕੌਸਲਰਾਂ ਨੇ ਆਮ ਆਦਮੀ ਪਾਰਟੀ ਨਾਲ ਚੱਲਣ ਦੀ ਸਹਿਮਤੀ ਪ੍ਰਗਟ ਕੀਤੀ ਹੈ।ਜੋ ਕਿ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ।
ਇਸ ਦੌਰਾਨ ਕੈਬਿਨਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਜੇਕਰ ਸਾਡੀ ਪਾਰਟੀ ਦਾ ਵਰਕਰ, ਆਗੂ ਜਾਂ ਕੌਸਲਰ ਬੇਈਮਾਨੀ ਕਰੇਗਾ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਨੂੰ ਲੁੱਟ ਰਹੇ ਸੀ, ਇਹ ਲੁੱਟ ਬੰਦ ਹੋਵੇਗੀ।ਹੁਣ ਸਰਕਾਰੀ ਪੈਸਾ ਗਰੀਬਾਂ ਤੇ ਪੰਜਾਬ ਦੇ ਉੱਪਰ ਖ਼ਰਚ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਥੋੜੀਆਂ -ਥੋੜੀਆਂ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕਰ ਰਹੀ ਹੈ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ