ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ 8 ਤੋਂ 17 ਅਕਤੂਬਰ ਤੱਕ ਸੰਗਰੂਰ ’ਚ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | September 23, 2022 09:17 PM
 
 
 
ਸੰਗਰੂਰ- ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜਾਰੀ ਕੀਤਾ ਗਿਆ। 
 
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਾਲ ਸੂਬਾ ਪੱਧਰੀ ‘ਸਰਸ ਮੇਲਾ’ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਕਾਰਨ ਸੰਗਰੂਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਆਪਣੇ ਸਮਾਨ ਦੀ ਵਿਕਰੀ ਕਰਨਗੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਸੂਬਿਆਂ ਦੇ ਪਕਵਾਨ ਅਤੇ ਵੰਨ ਸੁਵੰਨੇ ਝੂਲੇ ਮੇਲੇ ਦੌਰਾਨ ਆਕਰਸ਼ਣ ਦਾ ਕੇਂਦਰ ਬਣਨਗੇ।
 
ਉਨਾਂ ਕਿਹਾ ਕਿ ਇਸ ਮੇਲੇ ਦੇ ਪ੍ਰਬੰਧਾਂ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਨਾਮਵਰ ਗਾਇਕ ਵਿਸ਼ੇਸ਼ ਤੌਰ ਉੱਤੇ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਭਰਵਾਂ ਮਨੋਰੰਜਨ ਕਰਨਗੇ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਮੇਲਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਾਮਲ ਹੁੰਦੇ ਸ਼ਿਲਪਕਾਰਾਂ ਦੀਆਂ ਕਲਾਕ੍ਰਿਤਾਂ ਦੀ ਪੇਸ਼ਕਾਰੀ ਨੂੰ ਵਿਸ਼ੇਸ਼ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਕਲਾ ਪ੍ਰੇਮੀਆਂ ਲਈ ਵੀ ਕਲਾਤਮਕ ਵੰਨਗੀਆਂ ਦਾ ਆਨੰਦ ਮਾਣਨ ਦਾ ਮੌਕਾ ਪੇਸ਼ ਕਰੇਗਾ। 
 
ਉਨਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਤੋਂ ਦਸਤਕਾਰ ਇਸ ਮੇਲੇ ’ਚ ਭਾਗ ਲੈਣਗੇ ਅਤੇ ਆਪਣੀਆਂ ਹੱਥੀਂ ਤਿਆਰ ਕੀਤੀਆਂ ਵਸਤਾਂ ਇੱਥੇ ਸਹੀ ਮੁੱਲ ’ਤੇ ਸਿੱਧੇ ਖਰੀਦਦਾਰਾਂ ਨੂੰ ਵੇਚਣ ਦਾ ਮੌਕਾ ਮਿਲੇਗਾ। ਉਨਾਂ ਕਿਹਾ ਕਿ ਲੋਕ ਇੱਥੇ ਵੱਖ-ਵੱਖ ਰਾਜਾਂ ਦੀਆਂ ਲੋਕ ਕਲਾਵਾਂ ਨਾਲ ਮਨਪ੍ਰਚਾਵੇ ਦੇ ਨਾਲ-ਨਾਲ ਕਈ ਤਰਾਂ ਦੇ ਖਾਣੇ ਦਾ ਆਨੰਦ ਵੀ ਮਾਣ ਸਕਣਗੇ।
 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ