ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | September 23, 2022 09:19 PM
 
 
ਸੰਗਰੂਰ- ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਤ ਕੀਤਾ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਵੱਲੋਂ ਖੇਤਾਂ ’ਚ ਰਹਿੰਦ-ਖੂਹੰਦ ਨੂੰ ਅੱਗ ਲਾਈ ਜਾਂਦੀ ਹੈ ਤਾਂ ਉਸਦੇ ਮਾਲ ਰਿਕਾਰਡ ’ਚ ਲਾਲ ਸਿਆਹੀ ਨਾਲ ਇੰਦਰਾਜ ਯਕੀਨੀ ਬਣਾਇਆ ਜਾਵੇ।
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਕਿਸਾਨਾਂ ਨੂੰ ਵਰਜਣ ਲਈ ਉਨਾਂ ਨੂੰ ਇਸ ਤੋਂ ਵਾਤਾਵਰਨ ਅਤੇ ਖੇਤਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਅਤੇ ਮਸ਼ੀਨਰੀ ਦੀ ਵਰਤੋਂ ਨਾਲ ਯੋਗ ਪ੍ਰਬੰਧਨ ਦੇ ਢੰਗ ਵੀ ਦੱਸੇ ਜਾਣ ਤਾਂ ਜੋ ਉਹ ਇਸਨੂੰ ਬਿਨਾਂ ਸਾੜੇ ਆਪਣੇ ਖੇਤਾਂ ’ਚ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ। ਉਨਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਗਰੁੱਪਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਿਸ ਵੀ ਵਰਤੋਂ ਨਾਲ ਕਿਸਾਨ ਝੋਨੇ ਤੋਂ ਬਾਅਦ ਅਗਲੀ ਫ਼ਸਲ ਖੇਤਾਂ ’ਚ ਲਾਏ ਬਿਨਾਂ ਹੀ ਬੀਜ ਸਕਦੇ ਹਨ। ਉਨਾਂ ਕਿਹਾ ਕਿ ਇਸ ਮਸ਼ੀਨਰੀ ’ਚ ਹੈਪੀਸੀਡਰ, ਸੁਪਰਸੀਡਰ, ਮਲਚਰ, ਬੇਲਰ ਆਦਿ ਆਧੁਨਿਕ ਸੰਦ ਸ਼ਾਮਲ ਹਨ ਜਿਨਾਂ ਨੂੰ ਕਿਸਾਨ ਆਪਣੀ ਲੋੜ ਅਨੁਸਾਰ ਕਿਰਾਏ ’ਤੇ ਲੈ ਕੇ ਵੀ ਆਪਣੇ ਖੇਤਾਂ ’ਚ ਵਰਤ ਸਕਦੇ ਹਨ।
 
ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਕਿਰਾਏ ’ਤੇ ਉਪਲਬਧ ਕਰਵਾਉਣ ਲਈ ਮੋਬਾਇਲ ਐਪ ‘ਆਈਖੇਤ’ (iKhet) ਵੀ ਬਣਾਈ ਗਈ ਹੈ। ਉਨਾਂ ਕਿਹਾ ਕਿ ਇਸ ਐਪ ਰਾਹੀਂ ਕਿਸਾਨ ਆਪਣੀ ਲੋੜ ਅਨੁਸਾਰ ਨੇੜਲੀ ਸਹਿਕਾਰੀ ਸੁਸਾਇਟੀ ਜਾਂ ਸੈਲਫ਼ ਹੈਲਪ ਗਰੁੱਪ ਜਾਂ ਕਿਸੇ ਦੂਜੇ ਕਿਸਾਨ ਤੋਂ ਲੋੜੀਂਦੀ ਮਸ਼ੀਨ ਕਿਰਾਏ ’ਤੇ ਲੈ ਸਕਦੇ ਹਨ। ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਰੀ ਦਾ ਕਿਰਾਇਆ ਪਹਿਲਾ ਹੀ ਤੈਅ ਕਰ ਦਿੱਤਾ ਗਿਆ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬੀ.ਡੀ.ਪੀ.ਓ ਹਾਜ਼ਰ ਸਨ।
 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ