ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 24, 2022 03:56 PM
 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ ਨੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਨੂੰ ਆਪਣਾ ਜੀਵਨ ਬਤੀਤ ਕਰੀਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਚਰਨ ਸਿੰਘ ਕੁਹਾਲਾ, ਸ. ਲਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਹਰਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਜਸਵਿੰਦਰ ਸਿੰਘ, ਸ. ਸੁਖਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ