ਪੰਜਾਬ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਮਾਰੀਆਂ ਮੱਲ੍ਹਾਂ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 24, 2022 06:48 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਉਕਤ ਸਕੂਲ ਦੇ ਕ੍ਰਮਵਾਰ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗਰਲਜ਼ ਸਕੂਲ ਪ੍ਰਿੰ: ਸ੍ਰੀਮਤੀ ਨਾਗਾਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਮੋਹਾਲੀ ਵੱਲੋਂ ਜ਼ਿਲ੍ਹਾ ਸਕੂਲ ਪੱਧਰੀ ਟੂਰਨਾਮੈਂਟ ਤੈਰਾਕੀ ਮੁਕਾਬਲੇ ਖਾਲਸਾ ਕਾਲਜ ਦੇ ਸਵਿਮਿੰਗ ਪੂਲ ’ਚ ਕਰਵਾਏ ਗਏ। ਜਿਸ ’ਚ ਜ਼ਿਲ੍ਹੇ ’ਚੋਂ ਅੰਡਰ-17 ਦੀਆਂ 4 ਟੀਮਾਂ ਅਤੇ ਅੰਡਰ-14 ਦੀਆਂ 6 ਟੀਮਾਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਸਕੂਲ ਦੀ ਅੰਡਰ-17 ਦੀ ਟੀਮ ’ਚੋਂ ਸ੍ਰਸ਼ਿਟੀ ਭਾਰਤੀ ਨੇ 50 ਮੀਟਰ ਫ੍ਰੀ ਸਟਾਇਲ ਤੈਰਾਕੀ ਅਤੇ 50 ਮੀਟਰ ਬੈਕ ਸਟ੍ਰੋਕ ਤੈਰਾਕੀ ’ਚੋਂ ਸੋਨੇ ਦਾ ਤਗਮਾ ਹਾਸਲ ਕੀਤਾ। ਜਦ ਕਿ ਅੰਡਰ-14 ਦੀ ਟੀਮ ’ਚੋਂ ਇਸ਼ਲੀਨ ਕੌਰ ਨੇ 100 ਮੀਟਰ ਬ੍ਰੇਸਟ ਸਟ੍ਰੋਕ ਤੈਰਾਕੀ ’ਚ ਕਾਂਸੇ ਅਤੇ ਸੁਨਿਧੀ ਨੇ 200 ਮੀਟਰ ਫ੍ਰੀ ਸਟਾਇਲ ’ਚ ਸੋਨੇ, 100 ਮੀਟਰ ਫ੍ਰੀ ਸਟਾਇਲ ’ਚ ਸੋਨੇ ਅਤੇ 50 ਮੀਟਰ ਬ੍ਰੇਸਟ ਸਟ੍ਰੋਕ ਤੈਰਾਕੀ ’ਚ ਸਿਲਵਰ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਜਸਮੀਤ ਕੌਰ ਨੇ 200 ਮੀਟਰ ਫ੍ਰੀ ਸਟਾਇਲ ’ਚ ਸਿਲਵਰ, 100 ਮੀਟਰ ਫ੍ਰੀ ਸਟਾਇਲ ’ਚ ਕਾਂਸੇ ਅਤੇ ਖਿਆਤੀ ਨੇ 50 ਮੀਟਰ ਫ੍ਰੀ ਸਟਾਇਲ ’ਚੋਂ ਕਾਂਸੇ ਦਾ ਤਗਮਾ ਹਾਸਲ ਕੀਤਾ। ਅੰਡਰ-17 ਤੇ 14 ਟੀਮਾਂ ’ਚੋਂ ਸਕੂਲ ਦੀ ਟੀਮ ਜਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ।

ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ’ਚ 13 ਤਗਮਿਆਂ ’ਤੇ ਕੀਤਾ ਕਬਜ਼ਾ : ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲਾ ਪੱਧਰੀ ਤੈਰਾਕੀ ਦੇ ਮੁਕਾਬਲੇ ’ਚ 13 ਤਗਮਿਆਂ ’ਤੇ ਕਬਜ਼ਾ ਕਰਕੇ ਓਵਰ ਆਲ ਸੈਕਿੰਡ ਚੈਂਪੀਅਨਸ਼ਿਪ ਜੇਤੂ ਰਹੇ। ਉਨ੍ਹਾਂ ਨੇ ਦੱਸਿਆ ਕਿ ਅੰਡਰ-19 ’ਚ ਯੁਵਰਾਜ ਸ਼ਰਮਾ ਨੇ 2 ਸੋਨੇ, 1 ਚਾਂਦੀ ਅਤੇ ਮਨਤੇਜ ਸਿੰਘ ਨੇ 3 ਸੋਨੇ ਦੇ ਤਗਮੇ ਹਾਸਲ ਕੀਤੇ। ਜਦ ਕਿ ਅੰਡਰ-14 ’ਚ ਸਹਿਜਪਾਲ ਨੇ 3 ਚਾਂਦੀ, ਮਾਨਸੀ ਨੇ 2, ਗੁਰਸੇਵਕ ਅਤੇ ਸੁਖਮੇਹਰ ਨੇ 1-1 ਕਾਂਸੇ ਦਾ ਤਗਮਾ ਹਾਸਲ ਕੀਤਾ। ਇਸ ਮੌਕੇ ਪ੍ਰਿੰ: ਸ: ਗਿੱਲ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਕੋਚ ਵਿਨੋਦ ਸਾਗਵਾਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਵਾਲੇ ਡੀ. ਪੀ. ਈ. ਗੁਰਪ੍ਰੀਤ ਸਿੰਘ ਦੀ ਵੀ ਸ਼ਲਾਘਾ ਕੀਤੀ।
ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਅਤੇ ਬਾਕਸਿੰਗ ’ਚ ਜਿੱਤੇ ਸੋਨੇ ਦੇ ਤਗਮੇ :-ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰ: ਸ੍ਰੀਮਤੀ ਗਿੱਲ ਨੇ ਦੱਸਿਆ ਕਿ ਵਿਦਿਆਰਥਣ ਪਾਵਨੀ ਸ਼ਰਮਾ ਨੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈਆਂ ਜਾ ਰਹੀਆਂ ਡਿਸਟ੍ਰਿਕਟ ਖੇਡਾਂ ’ਚ ‘ਕਿੱਕ ਬਾਕਸਿੰਗ’ ਅਤੇ ‘ਬਾਕਸਿੰਗ’ ਮੁਕਾਬਲੇ ’ਚ ਦੋ ਸੋਨ ਤਗਮੇ ਅਤੇ ਦੀਕਸ਼ਾ ਸ਼ਰਮਾ ਨੇ ਕਿੱਕ ਬਾਕਸਿੰਗ ’ਚ ਇਕ ਸੋਨ ਤਗਮਾ ਜਿੱਤਦਿਆਂ ਸਕੂਲ, ਜ਼ਿਲੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਪਾਵਨੀ ਸ਼ਰਮਾ ਅਤੇ ਦੀਕਸ਼ਾ ਸ਼ਰਮਾ ਨੇ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।

 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ