ਨੈਸ਼ਨਲ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਸਿੱਖਿਆ ਨਾਲ ਜੁੜੀਆਂ ਸ਼ਖਸੀਅਤਾਂ ਦਾ ਸੈਸ਼ਨ ਬੁਲਾਇਆ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | September 24, 2022 08:43 PM
 
 
ਨਵੀਂ ਦਿੱਲੀ- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਅੱਜ ਸਿੱਖਿਆ ਖੇਤਰ ਨਾਲ ਜੁੜੀਆਂ ਮਾਹਿਰ ਸ਼ਖਸੀਅਤਾਂ ਦਾ ਇੱਕ ਸੈਸ਼ਨ ਬੁਲਾਇਆ ਗਿਆ, ਜਿਸ ਵਿੱਚ ਡਾ. ਮਨਪ੍ਰੀਤ ਸਿੰਘ ਮੰਨਾ, ਡਾ. ਇੰਦਰਪ੍ਰੀਤ ਕੌਰ, ਪ੍ਰੋ. ਰਵਿੰਦਰ ਕੌਰ ਨੇ ਸਕੂਲ ਪ੍ਰਬੰਧਕਾਂ ਅਤੇ ਟੀਚਰਾਂ ਨਾਲ ਮਿਲ ਕੇ ਸਕੂਲ ਨੂੰ ਬੁਲੰਦੀਆਂ ’ਤੇ ਕਿਵੇਂ ਲਿਜਾਇਆ ਜਾਵੇ ਇਸ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਸੈਸ਼ਨ ਵਿਚ ਵਿਸ਼ੇਸ਼ ਤੌਰ ’ਤੇ
ਗੁਰਦੁਆਰਾ ਰਾਜੌਰੀ ਗਾਰਡਨ ਸਿੰਘ ਸਭਾ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਪੁੱਜ ਕੇ ਆਪਣੇ ਵਿਚਾਰ ਰੱਖੇ।ਸ. ਹਰਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਤੋਂ ਕਮੇਟੀ ਵਿਚ ਉਨ੍ਹਾਂ ਦੀ ਟੀਮ ਨੂੰ ਸੇਵਾ ਮਿਲੀ ਹੈ
ਸਕੂਲ ਦੀ ਬਿਹਤਰੀ ਲਈ ਸੁਧਾਰ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਕੂਲ ਦਾ ਨਤੀਜਾ 100 ਫ਼ੀ ਸਦੀ ਰਹਿੰਦਾ ਹੈ। ਕਾਨਵੈਂਟ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਕਈ ਭਾਸ਼ਾਵਾਂ ਦਾ ਗਿਆਨ ਬੱਚਿਆਂ
ਨੂੰ ਦਿੱਤਾ ਜਾਂਦਾ ਹੈ ਤਾਂ ਜੋ ਬੱਚੇ ਅੱਗੇ ਜਾ ਕੇ ਆਪਣਾ ਭਵਿੱਖ ਬਿਹਤਰ ਬਣਾ ਸੱਕਣ।ਉਨ੍ਹਾਂ ਕਿਹਾ ਕਿ ਸਕੂਲ ਦੇ ਚੇਅਰਮੈਨ, ਪ੍ਰਿੰਸੀਪਲ ਸਮੇਤ ਸਮੁੱਚਾ ਸਟਾਫ ਪੂਰੀ ਜਿੰਮੇਵਾਰੀ ਨਾਲ ਕੰਮ ਕਰਦੇ ਹੋਏ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦਿੰਦਾ ਹੈ ਅਤੇ ਬੱਚਿਆਂ ਦੀ ਕਾਊਂਸਲਿੰਗ ਕਰਨ ਤੋਂ ਬਾਅਦ ਉਨ੍ਹਾਂ ਅੰਦਰ ਛੁਪੇ ਹੁਨਰ ਨੂੰ ਪਛਾਣ ਕੇ ਉਨ੍ਹਾਂ ਨੂੰ ਉਸ ਖੇਤਰ ਲਈ ਤਿਆਰ ਕੀਤਾ ਜਾਂਦਾ ਹੈ ਜਿਸ ਵਿਚ ਉਹ ਮਾਹਿਰ ਹਨ। ਜੇਕਰ ਕੋਈ
ਬੱਚਾ ਪੜ੍ਹਾਈ ਵਿੱਚ ਕਮਜ਼ੋਰ ਹੈ ਤਾਂ ਉਸ ਵੱਲ ਵਿਸ਼ੇਸ਼ ਧਿਆਨ ਦੇ ਕੇ ਉਸ ਨੂੰ ਅੱਗੇਲਿਜਾਇਆ ਜਾਂਦਾ ਹੈ।ਸ. ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਡਾ. ਮਨਪ੍ਰੀਤ ਸਿੰਘ ਮੰਨਾ, ਡਾ. ਇੰਦਰਪ੍ਰੀਤ ਸਿੰਘ ਅਤੇ ਪ੍ਰੋ. ਰਵਿੰਦਰ ਕੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਸਕੂਲ ਦੇ ਟੀਚਰਾਂ ਦਾ ਮਾਰਗਦਰਸ਼ਨ ਕਰਦੇ ਹੋਏ ਸਕੂਲ ਨੂੰ 21ਵੀਂ ਸਦੀ ਦੇ ਸੰਸਥਾਨ ਵਜੋਂ ਆਧੁਨਿਕ ਬਣਾਉਣ ’ਤੇ ਜ਼ੋਰ ਦਿੱਤਾ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ