ਨੈਸ਼ਨਲ

ਅਮਰਦੀਪ ਕੌਰ ਅਧਿਆਪਕਾ ਨੇ ਵਿਦਿਆਰਥੀਆਂ ਨੂੰ ਪੰਜਾਬੀ ਪੜਾਉਣ ਦੀ ਕੀਤੀ ਨਿਵੇਕਲੀ ਪਹਿਲ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | September 24, 2022 08:45 PM
 
 
ਨਵੀਂ ਦਿੱਲੀ- ਉੱਤਰੀ ਦਿੱਲੀ  ਦੇ ਸਿਵਿਲ ਲਾਈਨ ਖੇਤਰ ਵਿੱਚ ਸਥਿਤ ਰਾਜਕੀਯ ਪ੍ਰਤਿਭਾ ਵਿਕਾਸ ਸਕੂਲ ਦੇ ਵਿੱਚ ਨੌਵੀਂ ਅਤੇ ਦੱਸਵੀਂ ਜਮਾਤ ਦੇ
ਵਿਦਿਆਰਥੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਪੰਜਾਬੀ ਪੜਾਉਣ ਵਾਲੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਓ ਦੀ ਪੰਜਾਬੀ ਅਧਿਆਪਕਾ ਅਮਰਦੀਪ ਕੌਰ ਜੋ ਕਿ ਬੀਤੇ ਇੱਕ ਵਰੇ੍ਹ  ਤੋਂ ਲਗਾਤਾਰ ਸਕੂਲੀ ਵਿਦਿਆਰਥੀਆਂ ਨੂੰ ਪੰਜਾਬੀ ਪੜਾਉਣ ਦੀ ਸੇਵਾ ਨਿਭਾ ਰਹੇ ਹਨ।ਉਹਨਾਂ ਵੱਲੋਂ ਆਪਣੀ ਜਮਾਤ ਦੇ ਪੰਜਾਬੀ ਪੜਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਨਿਜੀ ਤੌਰ `ਤੇ ਪੰਜਾਬੀ ਵਿਸ਼ੇ ਦੀ ਪਾਠ ਪੁਸਤਕਾਂ ਭੇਟ ਕੀਤੀਆਂ ਗਈਆਂ। ਅਮਰਦੀਪ ਕੌਰ ਦਾ ਕਹਿਣਾ ਹੈ ਕਿ ਬਿਨ੍ਹਾਂ ਪਾਠ ਪੁਸਤਕਾਂ ਦੇ ਵਿਦਿਆਰਥੀਆਂ ਨੂੰ ਪੜਾਉਣ ਬਹੁਤ ਹੀ ਔਖਾ ਸੀ ਤੇ
ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਮਿਲਣ ਵਿੱਚ ਕਾਫ਼ੀ ਮੁਸ਼ਕਲ ਆ ਰਹੀ ਸੀ। ਇਸ ਬਾਬਤ ਉਹਨਾਂ ਨੇ ਪੰਜਾਬੀ ਹੈਲਪ ਲਾਈਨ ਦੇ ਆਗੂਆਂ ਨਾਲ ਸੰਪਰਕ ਕੀਤਾ ਤੇ ਉਹਨਾਂ ਦੀ ਪੇ੍ਰਰਨਾ ਸਦਕਾ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬੀ ਪੁਸਤਕਾਂ ਦੀ ਕਾਪੀਆਂ ਭੇਟ ਕੀਤੀਆਂ
ਗਈਆਂ ਤਾਂ ਕਿ ਵਿਦਿਆਰਥੀਆਂ ਦੀ ਪੜਾਈ ਸੁਚਾਰੂ ਢੰਗ ਨਾਲ ਜਾਰੀ ਰਹਿ ਸਕੇ। ਅਧਿਆਪਕਾ ਦੇ ਇਸ ਕਾਰਜ ਦੀ ਸਕੂਲ ਦੇ ਪਿੰ੍ਰਸੀਪਲ ਡਾ. ਰਵਿੰਦਰ ਕੁਮਾਰ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਅਮਰਦੀਪ ਹੋਰਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਆਪਣੀ ਸਾਂਝ ਪਾਈ ਹੈ
ਵਿਦਿਆਰਥੀ ਪੰਜਾਬੀ ਵਿਸ਼ਾ ਪੜਨ ਲਈ ਉਤਸ਼ਾਹ ਨਾਲ ਆ ਰਹੇ ਹਨ।ਮੈਡਮ ਅਮਰਦੀਪ ਕੌਰ ਦੇ ਇਸ ਕਾਰਜ ਲਈ ਪੰਜਾਬੀ ਹੈਲਪ ਲਾਈਨ ਦੇ ਮੁੱਖੀ ਪ੍ਰਕਾਸ਼ ਸਿੰਘ ਗਿੱਲ ਨੇ ਦਿਲੋਂ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਇਹਨਾਂ ਵਰਗੇ ਅਧਿਆਪਕ ਸਕੂਲਾਂ ਵਿੱਚ ਮੌਜੂਦ ਹਨ ਉਦੋਂ
ਤੱਕ ਪੰਜਾਬੀ ਭਾਸ਼ਾ ਨੂੰ ਕੋਈ ਖ਼ਤਰਾ ਨਹੀਂ ਹੈ। ਪ੍ਰਕਾਸ਼ ਗਿੱਲ  ਹੋਰਾਂ ਦਾ ਮੰਨਣਾ ਹੈ ਕਿ ਅੱਜ ਸਮਾਜ ਵਿੱਚ ਮਿਸ਼ਨਰੀ ਭਾਵਨਾ ਵਾਲੇ ਅਧਿਆਪਕਾਂ ਦੀ ਸਖ਼ਤ ਲੋੜ ਹੈ ਤਾਂ ਹੀ ਅਸੀਂ ਪੰਜਾਬੀ ਭਾਸ਼ਾ ਨੂੰ ਸਹੀ ਅਰਥਾਂ ਵਿੱਚ ਪਟਰਾਨੀ ਦਾ ਦਰਜਾ ਦੇ ਸਕਦੇ ਹਾਂ। ਸਕੂਲੀ
ਵਿਦਿਆਰਥੀਆਂ ਨੂੰ ਪੰਜਾਬੀ ਪੁਸਤਕਾਂ ਮਿਲਣ ਤੇ ਉਹਨਾਂ ਵੱਲੋਂ ਆਪਣੀ ਮੈਡਮ ਅਮਰਦੀਪ ਕੌਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਤੇ ਅਗਾਂਹ ਭਵਿੱਖ ਵਿੱਚ ਵੀ ਉਹਨਾਂ ਵੱਲੋਂ ਇਸੇ ਤਰਾਂ ਵਿਦਿਆਰਥੀਆਂ ਦੀ ਭਲਾਈ ਵਾਸਤੇ ਕਾਰਜ ਕੀਤੇ ਜਾਣ ਦੀ ਇੱਛਾ ਜਾਹਿਰ ਕੀਤੀ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ