ਨੈਸ਼ਨਲ

ਅਮਰੀਕਾ `ਚ ਸਿੱਖ ਵਿਦਿਆਰਥੀ ਦੀ ਪੁਲਿਸ ਵਲੋਂ ਕਿਰਪਾਨ ਉਤਾਰਨਾ ਤੇ ਗ੍ਰਿਫ਼ਤਾਰ ਕਰਨਾ ਨਿੰਦਣਯੋਗ: ਗੁਰਮਿੰਦਰ ਸਿੰਘ ਮਠਾਰੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | September 24, 2022 08:49 PM
 
 
 
ਨਵੀਂ ਦਿੱਲੀ- ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ ਵਲੋਂ ਯੂਨੀਵਰਸਿਟੀ ਕੈਂਪਸ `ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ
ਉਤਾਰਨ ਦੀ ਕਰੜੀ ਨਿੰਦਾ ਤੇ ਨਿਖ਼ੇਦੀ ਕਰਦਿਆਂ ਹੋਇਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ, ਆਲ ਇੰਡੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਸਰਪ੍ਰਸਤ, ਪ੍ਰਸਿੱਧ ਉਦਯੋਗਪਤੀ, ਇੰਟਰਨੈਸ਼ਨਲ ਸਿੱਖ ਕੌਂਸਲ ਦੇ ਮੀਤ ਪ੍ਰਧਾਨ, ਉੱਘੇ ਸਮਾਜ ਸੇਵੀ
ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ:) ਦਿੱਲੀ ਦੇ ਐਕਟਿੰਗ ਪ੍ਰਧਾਨ ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ
ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸਾਹ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਅਮਰੀਕਾ `ਚ ਭਾਰਤੀ ਰਾਜਦੂਤ ਸ.
ਤਰਨਜੀਤ ਸਿੰਘ ਸੰਧੂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵੱਲ ਪੂਰਾ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ `ਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਇਸ ਤਰ੍ਹਾਂ ਦੀ ਠੇਸ ਨਾ ਪਹੁੰਚਾ ਪਾਵੇ। ਸ. ਮਠਾਰੂ ਨੇ ਕਿਹਾ ਕਿ ਸਿੱਖ ਅੰਮ੍ਰਿਤਧਾਰੀ
ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰ ਕੇ ਜਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ