ਪੰਜਾਬ

ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕੌਮੀ ਮਾਰਗ ਬਿਊਰੋ | September 24, 2022 08:54 PM
 
 
ਬੰਗਾ- ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ ਲਿਆ।  ਪੰਜਾਬ ਦੇ ਯਾਤਰਾ, ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਦੇਸ਼ ਤੋਂ ਕੁਰਬਾਨ ਹੋਣ ਵਾਲੇ ਨਾਇਕਾਂ ਦੀ ਸੋਚ ਅਤੇ ਕੁਰਬਾਨੀ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਹਮੇਸ਼ਾਂ ਮਨਾਉਂਦੇ ਰਹਾਂਗੇ ਤਾਂ ਜੋ ਨਵੀਂ ਪੀੜ੍ਹੀ ਆਪਣੇ ਦੇਸ਼ ਨੂੰ ਮਿਲੀ ਆਜ਼ਾਦੀ ਦੇ ਇਨ੍ਹਾਂ ਨਾਇਕਾਂ ਦੇ ਅਮੀਰ ਇਤਿਹਾਸ ਅਤੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ।
 
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜਿਹੇ ਸਾਡੇ ਨਾਇਕ ਹਮੇਸ਼ਾਂ ਸਾਡੀ ਸੋਚ ’ਚ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਂਵਾਰੀ ਹੈ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਅਸੀਂ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀ ਪੀੜ੍ਹੀ ਤੱਕ ਲੈ ਜਾਈਏ । ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਗੁਲਾਮੀ ਨੂੰ ਨਾ-ਮਨਜ਼ੂਰ ਕਰਕੇ ਦੇਸ਼ ਦੇ ਲੋਕਾਂ ਦੀ ਆਜ਼ਾਦੀ ਲਈ ਅੜੇ ਅਤੇ ਲੜੇ। ਸ਼ਹੀਦ-ਏ-ਆਜ਼ਮ ਨੇ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਚੜ੍ਹਦੀ ਉਮਰੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਨੂੰ ਪਹਿਲ ਦਿੱਤੀ। ਉਨ੍ਹਾਂ ਵੱਲੋਂ ਦੇਸ਼ ਲਈ ਕੀਤੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। 
 
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਨਤਮਸਤਕ ਹੋਣ ਪੁੱਜਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵੱਲ ਇਤਿਹਾਸਕ ਫ਼ੈਸਲੇ ਲੈ ਰਹੀ ਹੈ।
 
ਯਾਤਰਾ ਤੇ ਸਭਿਆਚਾਰਕ ਮਾਮਲੇ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਵਾਲੇ ਦਿਨ ਆਪਣੇ ਘਰਾਂ ’ਚ ਮੋਮਬੱਤੀਆਂ ਬਾਲ ਕੇ ਅਤੇ ਬਨੇਰਿਆਂ ’ਤੇ ਤਿਰੰਗੇ ਲਹਿਰਾ ਕੇ, ਉਨ੍ਹਾਂ ਨੂੰ ਯਾਦ ਕਰੀਏ ਅਤੇ ਪ੍ਰਣ ਲਈਏ ਕਿ ਉਨ੍ਹਾਂ ਵੱਲੋਂ ਜਿਸ ਆਜ਼ਾਦੀ ਦੀ ਕਲਪਨਾ ਲੈ ਕੇ ਕੁਰਬਾਨੀ ਦਿੱਤੀ ਗਈ ਅਤੇ ਆਜ਼ਾਦੀ ਦਾ ਸੰਘਰਸ਼ ਲੜਿਆ ਗਿਆ ਸੀ ਉਸ ਦੀ  ਨਜ਼ਰੀਏ ਸਥਾਪਨਾ ’ਚ ਭਗਵੰਤ ਮਾਨ ਸਰਕਾਰ ਦਾ ਸਹਿਯੋਗ ਦੇਈਏ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ