ਪੰਜਾਬ

ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗਿ੍ਰਫਤਾਰ

ਕੌਮੀ ਮਾਰਗ ਬਿਊਰੋ | September 24, 2022 09:44 PM

ਐਸ.ਏ.ਐਸ.ਨਗਰ- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗਿ੍ਰਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ।

ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਇਹ ਕਾਰਵਾਈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।

ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ