ਨੈਸ਼ਨਲ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗਣ ਵਾਲੇ ਜਥੇ ਨੂੰ ਹੀ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ, ਫੇਰ ਚਿਤਾਵਨੀ ਦੇ ਕੇ ਛੱਡਿਆ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | September 25, 2022 06:06 PM

ਨਵੀਂ ਦਿੱਲੀ -ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਅੱਜ "ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾ ਕਰੋਂ" ਲਹਿਰ ਤਹਿਤ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਤਿਲਕ ਨਗਰ ਗੋਲ ਚੱਕਰ ਉਤੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਖੜ੍ਹੇ ਸਿੱਖਾਂ ਨੇ "ਸਤਿਨਾਮ-ਵਾਹਿਗੁਰੂ" ਤੇ "ਬੰਦੀ ਸਿੰਘ ਰਿਹਾ ਕਰੋਂ" ਦੇ ਸ਼ਾਂਤਮਈ ਨਾਅਰੇ ਲਾਏ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਬੰਦੀ ਸਿੰਘਾਂ ਦੇ ਸਮਾਜਿਕ ਤੇ ਕਾਨੂੰਨੀ ਪੱਖਾਂ ਬਾਰੇ ਜਾਣਕਾਰੀ ਦਿੰਦੇ ਇਸ਼ਤਿਹਾਰਾਂ ਦੀ ਵੰਡ ਕੀਤੀ। ਪਰ ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਹੋਣ ਦਾ ਹਵਾਲਾ ਦੇਕੇ ਵਿਖਾਵਾਕਾਰੀਆਂ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕਰਕੇ ਤਿਲਕ ਨਗਰ ਥਾਣੇ ਵਿੱਚ ਲੈ ਆਇਆ ਗਿਆ। ਜਿਥੇ ਰਿਹਾਈ ਮੋਰਚੇ ਦੇ ਪ੍ਰਬੰਧਕਾਂ ਦੇ ਨਾਂਮ ਤੇ ਪਤਾ ਲਿਖਣ ਤੋਂ ਬਾਅਦ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਿਹਾਈ ਮੋਰਚੇ ਦੇ ਪ੍ਰਧਾਨ ਚਮਨ ਸਿੰਘ ਨੇ ਦੱਸਿਆ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਜਥੇਬੰਦਕ ਢਾਂਚੇ ਦਾ ਸਿੰਘ ਸਾਹਿਬ ਜੀ ਵੱਲੋਂ ਗਠਨ ਕੀਤਾ ਗਿਆ ਹੈ। ਜਿਸ ਵਿਚ ਅਵਤਾਰ ਸਿੰਘ ਕਾਲਕਾ ਨੂੰ ਕਨਵੀਨਰ, ਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਦੀਪ ਸਿੰਘ ਮਿੰਟੂ ਨੂੰ ਜਨਰਲ ਸਕੱਤਰ, ਡਾਕਟਰ ਪਰਮਿੰਦਰ ਪਾਲ ਸਿੰਘ ਨੂੰ ਬੁਲਾਰਾ, ਜਗਦੀਪ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਮਨਜੀਤ ਸਿੰਘ ਨੂੰ ਖ਼ਜ਼ਾਨਚੀ ਬਣਾਇਆ ਗਿਆ ਹੈਂ। ਭਾਈ ਜਗਤਾਰ ਸਿੰਘ ਹਵਾਰਾ ਦੇ ਮੁਲਾਕਾਤੀ ਇਕਬਾਲ ਸਿੰਘ ਇਨ੍ਹਾਂ ਅਹੁਦਿਆਂ ਸੰਬੰਧੀ ਭਾਈ ਹਵਾਰਾ ਪਾਸੋਂ ਸ਼ੁਕਰਵਾਰ ਨੂੰ ਤਿਹਾੜ ਜੇਲ੍ਹ ਵਿਖੇ ਹੋਈ ਮੁਲਾਕਾਤ ਦੌਰਾਨ ਪ੍ਰਵਾਨਗੀ ਲੈਕੇ ਆਏ ਹਨ।

ਰਿਹਾਈ ਮੋਰਚੇ ਦੇ ਕਨਵੀਨਰ ਅਵਤਾਰ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਸੰਵਿਧਾਨ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਾਂ, ਕਿਸੇ ਨੂੰ ਵੀ ਇਸ ਤੋਂ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਰਿਹਾਈ ਮੋਰਚੇ ਦੇ ਬੁਲਾਰੇ ਡਾਕਟਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਹਿਰ ਨਾਲ ਆਮ ਲੋਕਾਂ ਨੂੰ ਜੋੜਨ ਲਈ ਅਜਿਹੇ ਜਾਗਰੂਕਤਾ ਪ੍ਰਦਰਸ਼ਨਾਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅਸੀਂ ਬਾਕੀ ਹਮਖਿਆਲ ਜਥੇਬੰਦੀਆਂ ਨੂੰ ਨਾਲ ਜੋੜਨ ਲਈ ਕਾਰਜਸ਼ੀਲ ਹਾਂ। ਤਾਂਕਿ ਸਮਾਜਿਕ, ਧਾਰਮਿਕ ਅਤੇ ਕਾਨੂੰਨੀ ਲੜਾਈ ਨੂੰ ਇੱਕ ਸਾਥ ਲੜਿਆ ਜਾ ਸਕੇ। ਰਿਹਾਈ ਮੋਰਚੇ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਮਿੰਟੂ ਨੇ ਦੱਸਿਆ ਕਿ ਅਸੀਂ ਹੁਣ ਅੰਤਿਮ ਅਰਦਾਸਾਂ ਮੌਕੇ ਭਾਈ ਹਵਾਰਾ ਵੱਲੋਂ ਭੇਜਿਆ ਸ਼ੋਕ ਸੰਦੇਸ਼ ਪੜ੍ਹਣ ਦੀ ਸ਼ੁਰੂਆਤ ਕੀਤੀ ਹੈ, ਤਾਂਕਿ ਲੋਕਾਂ ਦੀ ਬੰਦੀ ਸਿੰਘਾਂ ਬਾਰੇ ਜਾਣਕਾਰੀ ਲੈਣ ਪ੍ਰਤੀ ਉਤਸੁਕਤਾ ਪੈਦਾ ਹੋਏ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ