ਪੰਜਾਬ

ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਹੋਇਆ ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਇਸ ਬਾਰੇ ਕੀਤਾ ਜ਼ਿਕਰ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | September 25, 2022 06:29 PM
 


ਚੰਡੀਗੜ੍ਹ- ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਹਰੇਕ ਪੰਜਾਬੀ ਲਈ ਸੁਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।    

 

Have something to say? Post your comment

 

ਪੰਜਾਬ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ

ਚੀਫ ਖ਼ਾਲਸਾ ਦੀਵਾਨ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਲਈ ਅੰਮ੍ਰਿਤ ਸੰਚਾਰ ਵੀ ਕਰਵਾਏਗਾ

ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਭਾਜਪਾ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ -ਆਪ ਆਗੂ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ 'ਆਪ' ਨੂੰ ਮਿਲੀ ਮਜ਼ਬੂਤੀ

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੇ ਆਪ ਨੇ ਉਨ੍ਹਾਂ ਨੂੰ ਗੱਦਾਰ ਕਰਾਰ ਦਿੱਤਾ

ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ-ਸੁਖਬੀਰ ਸਿੰਘ ਬਾਦਲ

ਬਾਬਾ ਬਲਬੀਰ ਸਿੰਘ ਵੱਲੋਂ ਹੋਲੇ ਮਹੱਲੇ ਤੇ ਪੁੱਜਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ

ਹੋਲੇ ਮਹੱਲੇ ਤੋਂ ਬਾਅਦ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਬੁੱਢਾ ਦਲ ਦੇ ਹੈਡ ਕੁਆਰਟਰ ਵਿਖੇ ਸ਼ੁਰੂ

ਬੇਅੰਤ ਸਿੰਘ ਦਾ ਪੋਤਾ ਕਾਂਗਰਸ ਸਾਂਸਦ ਮੈਂਬਰ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ