ਪੰਜਾਬ

ਅਮਨ ਅਰੋੜਾ ਵੱਲੋਂ ਠੋਸ ਕੂੂੜੇ ਤੇ ਰਹਿੰਦ-ਖੂੰਹਦ ਦੇ ਸੁਚੱਜੇ ਹੱਲ ਲਈ ਵਿਸਥਾਰਪੂਰਵਕ ਚਰਚਾ

ਕੌਮੀ ਮਾਰਗ ਬਿਊਰੋ | September 25, 2022 06:35 PM

ਚੰਡੀਗੜ੍ਹ-ਮਿਉਂਸੀਪਲ ਠੋਸ ਕੂੜੇ ਤੇ ਰਹਿੰਦ-ਖੂੰਹਦ (ਐੱਮ.ਐੱਸ.ਡਬਲਿਊ.) ਦੇ ਚਿਰਸਥਾਈ ਤੇ ਸੁਚੱਜੇ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਠੋਸ ਕੂੜੇ ਤੋਂ ਵਾਤਾਵਰਣ-ਪੱਖੀ ਊਰਜਾ ਅਤੇ ਬਾਇਓ-ਫਿਊਲ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਇਕ ਬਾਇਓ-ਫਿਊਲ ਕੰਪਨੀ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਇਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ-ਰਵਾਇਤੀ ਅਤੇ ਕੁਦਰਤੀ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪ੍ਰਦੂਸ਼ਨ ਦੀ ਸਮੱਸਿਆ ਤੋਂ ਨਿਜਾਤ ਪਾ ਕੇ ਵਾਤਾਵਰਣ ਨੂੰ ਬਚਾਇਆ ਜਾ ਸਕੇ।
ਠੋਸ ਰਹਿੰਦ-ਖੂੰਹਦ ਤੋਂ ਬਾਇਓ-ਫਿਊਲ ਅਤੇ ਹਾਈਡ੍ਰੋਜਨ ਪੈਦਾ ਕਰਨ ਦੀਆਂ ਸੰਭਾਵਨਾ ਬਾਰੇ ਪੇਸ਼ਕਾਰੀ ਦਿੰਦੇ ਹੋਏ, ਸ੍ਰੀ ਅਮਨ ਅਰੋੜਾ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚੋਂ 2021 ਵਿੱਚ ਤਕਰੀਬਨ 3, 800 ਟਨ ਪ੍ਰਤੀ ਦਿਨ ਕੂੜਾ ਪੈਦਾ ਹੁੰਦਾ ਸੀ। ਐਨੇ ਵੱਡੇ ਪੱਧਰ ’ਤੇ ਰਲੇ-ਮਿਲੇ (ਅਨਸੈਗਰੀਗੇਟਡ) ਕੂੜੇ ਨੂੰ ਨਜਿੱਠਣਾ ਇਕ ਵੱਡੀ ਚੁਣੌਤੀ ਹੈ, ਜਿਸ ਦੇ ਨਤੀਜੇ ਵਜੋਂ ਖੁੱਲੀਆਂ ਥਾਵਾਂ (ਲੈਂਡਫਿਲਜ਼) ਉਤੇ ਕੂੜੇ ਨੂੰ ਵੱਡੇ ਪੱਧਰ ’ਤੇ ਡੰਪ ਕੀਤਾ ਜਾਂਦਾ ਹੈ।
ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਉਂਦਿਆਂ ਡਾ. ਗੁਰਜੋਤ ਸਿੰਘ, ਡਾਇਰੈਕਟਰ ਬਾਇਓਸ਼ਕਤੀ ਕੰਪਨੀ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੇ ਇਕ ਹੱਬ ਐਂਡ ਸਪੋਕ ਮਾਡਲ ਤਿਆਰ ਕੀਤਾ ਹੈ, ਜਿਸ ਵਿੱਚ ਨੇੜਲੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਆਟੋਮੈਟਿਕ ਤਰੀਕੇ ਨਾਲ ਰਹਿੰਦ-ਖੂੰਹਦ (ਅਨਸੈਗਰੀਗੇਟਡ ਵੇਸਟ) ਨੂੰ ਵੱਖ ਕੀਤਾ ਜਾਵੇਗਾ, ਜਿਸ ਨੂੰ ਅੱਗੇ ਸਥਾਪਤ ਤਕਨਾਲੋਜੀ ਰਾਹੀਂ ਜੈਵਿਕ ਭਰਭੂਰ ਅੰਸ਼ਾਂ ਅਤੇ ਬਲਣਸ਼ੀਲ ਅੰਸ਼ਾਂ (ਆਰ.ਡੀ.ਐਫ.) ਵਿੱਚ ਤਬਦੀਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜੈਵਿਕ ਭਰਭੂਰ ਅੰਸ਼ਾਂ ਨੂੰ ਬਾਇਓ-ਸੀ.ਐਨ.ਜੀ. ਅਤੇ ਉੱਚ-ਗੁਣਵੱਤਾ ਵਾਲੀ ਖਾਦ ਬਣਾਉਣ ਲਈ ਇਕ ਡਰਾਈ ਐਨਾਇਰੋਬਿਕ ਡਾਇਜੈਸ਼ਨ ਪਲਾਂਟ ਵਿੱਚ ਪ੍ਰੋਸੈੱਸ ਕੀਤਾ ਜਾਵੇਗਾ, ਜਦੋਂਕਿ, ਆਰ.ਡੀ.ਐਫ. ਨੂੰ ਛੋਟੇ-ਛੋਟੇ ਭਾਗਾਂ ’ਚ ਤੋੜਕੇ, ਗੰਢਾਂ ਬਣਾ ਕੇ ਇਕ ਕੇਂਦਰੀ ਰਿਫਾਈਨਰੀ ਵਿੱਚ ਲਿਜਾਇਆ ਜਾਵੇਗਾ ਜਿੱਥੇ ਇਸ ਨੂੰ ਮੀਥਾਨੌਲ, ਬਾਇਓਡੀਜ਼ਲ ਅਤੇ ਹਵਾਬਾਜ਼ੀ ਲਈ ਵਰਤੇ ਜਾਣ ਵਾਲੇ ਈਂਧਣ ਬਣਾਉਣ ਲਈ ਗੈਸੀਫਾਈਡ ਕੀਤਾ ਜਾਵੇਗਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਿਉਂਸੀਪਲ ਠੋਸ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਅਜਿਹਾ ਪਹਿਲਾ ਪਲਾਂਟ ਲੁਧਿਆਣਾ, ਪਟਿਆਲਾ, ਐਸ. ਏ.ਐਸ. ਨਗਰ ਅਤੇ ਨੇੜਲੇ ਯੂਐਲਬੀਜ਼ ਵਿੱਚ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। ਕੰਪਨੀ ਸ਼ਹਿਰੀ ਸਥਾਨਕ ਇਕਾਈਆਂ ਦੇ ਸਹਿਯੋਗ ਨਾਲ ਹੱਬ ਅਤੇ ਸਪੋਕਸ ਸਥਾਪਤ ਕਰਨ ਲਈ 1500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਪਲਾਂਟ 500 ਗ੍ਰੀਨ ਜਾਬਜ਼ ਪੈਦਾ ਕਰੇਗਾ ਅਤੇ ਰਾਜ ਦੇ ਇਨ੍ਹਾਂ ਪ੍ਰਮੁੱਖ ਸ਼ਹਿਰੀ ਕੇਂਦਰਾਂ ਤੋਂ 1600 ਟੀ.ਪੀ.ਡੀ. ਠੋਸ ਕੂੜੇ ਨੂੰ ਸੰਭਾਲਣ ਦੇ ਯੋਗ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਹਾਈਡ੍ਰੋਜਨ ਲੰਬੀ ਦੂਰੀ ਦੀ ਆਵਾਜਾਈ ਵਾਲੇ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ, ਜਿਵੇਂ ਕਿ ਲੰਬੇ ਰੂਟ ਵਾਲੇ ਟਰੱਕਾਂ ਅਤੇ ਬੱਸਾਂ ਜਿਨ੍ਹਾਂ ਦਾ ਬਿਜਲੀਕਰਨ ਕਰਨਾ ਮੁਸ਼ਕਲ ਹੈ, ਉਨ੍ਹਾਂ ਵਿੱਚ ਹਾਈਡ੍ਰੋਜਨ ਦੀ ਈਂਧਣ ਵਜੋਂ ਵਰਤੋਂ ਕੀਤੀ ਜਾ ਸਕਦੀ ਹੈ।
ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਕੰਸੈਪਟ ਨੋਟ ਪੇਸ਼ ਕਰਨ ਲਈ ਕਿਹਾ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ