ਪੰਜਾਬ

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | September 25, 2022 06:40 PM



ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ, ਜੋ ਦੇਸ਼ ਲਈ ਬਹਾਦਰੀ, ਦਲੇਰੀ ਅਤੇ ਕੁਰਬਾਨੀ ਦਾ ਲਾਮਿਸਾਲ ਪ੍ਰਤੀਕ ਹਨ।

ਸਾਬਕਾ ਮੁੱਖ ਮੰਤਰੀ ਨੇ ਟਿੱਪਣੀ ਕੀਤੀ, “ਭਗਤ ਸਿੰਘ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ ਅਤੇ ਇਹ ਉਨ੍ਹਾਂ ਦੀ ਮਹਾਨ ਅਤੇ ਸ਼ਾਨਦਾਰ ਯਾਦ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ”।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ