ਪੰਜਾਬ

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

ਕੌਮੀ ਮਾਰਗ ਬਿਊਰੋ | September 25, 2022 06:42 PM

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ 23 ਸਾਲ ਬਾਅਦ ਇੰਗਲੈਂਡ ਵਿੱਚ ਲੜੀ ਜਿੱਤੀ ਹੈ ਅਤੇ ਭਾਰਤੀ ਟੀਮ ਨੇ 3-0 ਨਾਲ ਵੱਡੀ ਜਿੱਤ ਹਾਸਲ ਕਰਕੇ ਇਸ ਜਿੱਤ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ। ਭਾਰਤ ਨੇ ਕੱਲ੍ਹ ਰਾਤ ਲਾਰਡਜ਼ ਵਿਖੇ ਤੀਜੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ।

ਮੀਤ ਹੇਅਰ ਨੇ ਕਿਹਾ ਕਿ ਅੱਜ ਕੌਮਾਂਤਰੀ ਧੀ ਦਿਵਸ ਹੈ ਅਤੇ ਉਨ੍ਹਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਕੌਰ ਤੇ ਹਰਲੀਨ ਕੌਰ ਦਿਓਲ ਟੀਮ ਦਾ ਅਹਿਮ ਹਿੱਸਾ ਹਨ।ਹਰਲੀਨ ਨੇ ਤੀਜੇ ਮੈਚ ਵਿੱਚ ਤਿੰਨ ਕੈਚ ਲਏ। ਉਨ੍ਹਾਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ਼ ਬਣਨ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਵੀ ਸ਼ਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਮਹਿਲਾ ਟੀਮ ਦੀਆਂ ਤਿੰਨ ਖਿਡਾਰਨਾਂ ਹਰਮਨਪ੍ਰੀਤ ਕੌਰ, ਹਰਲੀਨ ਕੌਰ ਦਿਓਲ ਤੇ ਤਾਨੀਆ ਭਾਟੀਆ ਨੂੰ 50-50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

 

Have something to say? Post your comment

 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ

ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ