ਨੈਸ਼ਨਲ

ਵਿਕਰਮਜੀਤ ਸਿੰਘ ਸਾਹਨੀ ਨੇ ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ 55 ਸਿੱਖ ਤੇ ਹਿੰਦੂ ਪਰਿਵਾਰਾਂ ਦਾ ਕੀਤਾ ਸਵਾਗ਼ਤ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | September 25, 2022 08:14 PM
 
 
 
ਨਵੀਂ ਦਿੱਲੀ- ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਦੇ ਸਾਂਝੇ ਯਤਨਾਂ ਦੇ ਤਹਿਤ ਅਫ਼ਗਾਨਿਸਤਾਨ ਤੋਂ 55 ਸ਼ਰਨਾਰਥੀ ਸਿੱਖਾਂ ਅਤੇ ਹਿੰਦੂਆਂ ਦਾ ਆਖਰੀ ਜੱਥਾ ਅੱਜ ਨਵੀਂ ਦਿੱਲੀ ਪਹੁੰਚਿਆ। ਇਨ੍ਹਾਂ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਕੌਮੀ ਪ੍ਰਧਾਨ ਸ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਉਨ੍ਹਾਂ
ਨੂੰ ਜਲਦੀ ਈ-ਵੀਜ਼ੇ ਦਿੱਤੇ ਅਤੇ ਦੋਵਾਂ ਸਰਕਾਰਾਂ ਨੇ ਉਨ੍ਹਾਂ ਨੂੰ ਭਾਰਤ ਪਹੁੰਚਣ ਵਿਚ ਮਦਦ ਕੀਤੀ। ਉਨ੍ਹਾਂ ਵਿਚੋਂ ਬਹੁਤਿਆਂ ਲਈ, ਇਹ ਉਸ ਉਡੀਕ ਦਾ ਅੰਤ ਹੈ ਜੋ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਨੇ ਸੱਤਾ ਸੰਭਾਲਣ ਤੋਂ ਸ਼ੁਰੂ ਹੋਈ ਸੀ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ੇਸ਼ ਹਵਾਈ ਉਡਾਣ ਦਾ ਪ੍ਰਬੰਧ ਕੀਤਾ ਗਿਆ ਸੀ, ਜੋ ਅੱਜ ਸ਼ਾਮ 38 ਬਾਲਗਾਂ, 14 ਬੱਚਿਆਂ ਅਤੇ 3
ਨਿਆਣਿਆਂ ਨੂੰ ਲੈ ਕੇ ਪੁੱਜੀ।ਸ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਅਸੀਂ ਆਖ਼ਰੀ ਜਥੇ ਦੀ ਆਮਦ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਉੱਥੇ ਫੱਸੇ ਹੋਏ ਸਨ।ਅਸੀਂ ਅਫਗਾਨਿਸਤਾਨ ਤੋਂ ਸ਼ਰਨਾਰਥੀਆਂ ਦੇ ਮੁੜ ਵਸੇਬੇ ਦਾ ਸਮਰਥਨ ਕਰ
ਰਹੇ ਹਾਂ ਅਤੇ ਇਨ੍ਹਾਂ ਪਰਿਵਾਰਾਂ ਨੂੰ ਮੁਫਤ ਕਿਰਾਏ `ਤੇ ਰਿਹਾਇਸ਼, ਮਹੀਨਾਵਾਰ ਰਿਹਾਇਸ਼ੀ ਖਰਚੇ, ਉਨ੍ਹਾਂ ਨੂੰ ਸਿਖਲਾਈ, ਸਿਹਤ ਬੀਮਾ ਪ੍ਰਦਾਨ ਕਰਕੇ ਅਤੇ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਨਿਰੰਤਰ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਇਸ ਦਿਸ਼ਾ ਵਿੱਚ ਅਸੀਂ ਪਹਿਲਾਂ ਹੀ ‘ਮੇਰਾ ਪਰਿਵਾਰ ਮੇਰੀ ਜ਼ਿੰਮੇਵਾਰੀ’ ਪ੍ਰੋਗਰਾਮ ਚਲਾ ਰਹੇ ਹਾਂ, ਜਿਸ ਤਹਿਤ 543 ਅਫਗਾਨੀ ਸਿੱਖ ਤੇ ਹਿੰਦੂ ਪਰਿਵਾਰਾਂ ਨੂੰ ਪੱਛਮੀ ਦਿੱਲੀ `ਚ ਸਾਰੀਆਂ ਸਹੂਲਤਾਂ
ਪ੍ਰਦਾਨ ਕਰਕੇ ਵਸਾਇਆ ਜਾ ਰਿਹਾ ਹੈ।ਇਨ੍ਹਾਂ ਸ਼ਰਨਾਰਥੀਆਂ ਦੇ ਸਵਾਗਤ ਲਈ ਅੱਜ ਸ਼ਾਮ ਅਫ਼ਗਾਨੀ ਗੁਰਦੁਆਰਾ ਅਰਜਨ ਨਗਰ `ਚ ਸਮਾਗਮ ਕਰਵਾਇਆ ਜਾ ਰਿਹਾ ਹੈ।
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ