ਪੰਜਾਬ

ਵਿਜੀਲੈਂਸ ਬਿਊਰੋ ਨੇ ਬਰਖਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ ਬਰਾਮਦ

ਕੌਮੀ ਮਾਰਗ ਬਿਊਰੋ | September 25, 2022 10:17 PM
 
 
ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਭੰਵਰ ਲਾਲ ਵਾਸੀ ਪਰਿਕ ਬਾਸ, ਥਾਣਾ ਕਾਲੂ, ਬੀਕਾਨੇਰ, ਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਵਿਖੇ ਰਹਿੰਦੇ ਉਸਦੇ ਭਰਾ ਅਸ਼ੋਕ ਜੋਸ਼ੀ ਨੇ ਆਪਣੇ ਗੌਤਮ ਨਾਮਕ ਕਰਮਚਾਰੀ ਨੂੰ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਮੋਗਾ ਤੋਂ 86 ਲੱਖ ਰੁਪਏ ਦੀ ਅਦਾਇਗੀ ਲੈਣ ਭੇਜਿਆ ਸੀ। ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਨਾਲ ਹਮ ਸਲਾਹ ਹੋ ਕੇ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਅਤੇ ਟੈਕਸੀ ਡਰਾਈਵਰ ਤੋਂ ਸਾਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।
ਉਨਾਂ ਦੱਸਿਆ ਕਿ ਉਕਤ ਰਕਮ ਦੀ ਦੁਰਵਰਤੋਂ ਕਰਨ ਲਈ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਕਰਮਚਾਰੀ ਗੌਤਮ ਅਤੇ ਟੈਕਸੀ ਡਰਾਈਵਰ ਪਾਸੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਦਿੱਤਾ। ਉਨਾਂ ਦੱਸਿਆ ਕਿ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੱਖਰਾ ਕੇਸ ਦਰਜ ਕਰਕੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਜੋ ਕਿ ਹੁਣ ਜੇਲ ’ਚ ਬੰਦ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪਿੱਛੋਂ ਇਹ ਕੇਸ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗਿ੍ਰਫਤਾਰ ਕਰ ਲਿਆ ਜੋ ਹੁਣ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਦੀ ਗਿ੍ਰਫਤ ਵਿੱਚ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ