ਹਰਿਆਣਾ

ਹਰਿਆਣਾ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਤੇ ਸਿੱਖ ਸੰਗਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ  ਕਰੇਗੀ ਸਨਮਾਨਿਤ

ਕੌਮੀ ਮਾਰਗ ਬਿਊਰੋ | September 28, 2022 07:39 PM

 

ਚੰਡੀਗੜ੍ਹ- ਸੁਪਰੀਮ ਕੋਰਟ ਵੱਲੋਂ ਸੂਬੇ ਦੇ ਲਈ ਵੱਖ ਤੋਂ  ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਦੇ ਬਾਅਦ ਹਰਿਆਣਾ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਅਤੇ ਸੂਬਾ ਸਰਕਾਰ  ਅਕਤੂਬਰ ਨੂੰ ਗੁਰੂਦੁਆਰਾ ਸ੍ਰੀ ਨਾਡਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਕਰਵਾਇਆ ਜਾਵੇਗਾ ਇਸ ਮੌਕੇ 'ਤੇ ਹਰਿਆਣਾ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ

            ਹਰਿਆਣਾ ਗੁਰੂਦੁਆਰਾ ਮੈਨੈਜਮੈਂਟ ਕਮੇਟੀ ਨੇ ਚੰਡੀਗੜ੍ਹ ਹਰਿਆਣਾ ਨਿਵਾਸ ਵਿਚ ਕਰਨਾਲ ਦੇ ਸਾਂਸਦ ਸ੍ਰੀ ਸੰਜੈ ਭਾਟਿਆ ਦੀ ਅਗਵਾਈ ਹੇਠ ਪ੍ਰਬੰਧਿਤ ਹੋਈ ਮੀਟਿੰਗ ਬਾਅਦ ਕਿਹਾ ਕਿ ਵੱਖ ਕਮੇਟੀ ਲਈ ਮਿਲੀ ਜਿੱਤ ਲਈ ਸੱਭ ਤੋਂ ਪਹਿਲਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕਰਣਗੇ ਕਮੇਟੀ ਦੇ ਨੇਤਾਵਾਂ ਨੇ ਕਿਹਾ ਕਿ ਊਹ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਵੀ ਧੰਨਵਾਦ ਪ੍ਰਗਟਾਇਆ ਹੈ ਜਿਨ੍ਹਾਂ ਨੇ ਇਸ ਫੈਸਲੇ ਵਿਚ ਜੋਰਦਾਰ ਪੈਰਵੀ ਕਰਵਾਈ ਉਨ੍ਹਾਂ ਨੇ ਕਿਹਾ ਕਿ 7 ਅਕਤੂਬਰ ਨੂੰ ਨਾਡਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਹੋਵੇਗਾ ਅਤੇ 9 ਅਕਤੂਬਰ ਨੂੰ ਭੋਗ ਪਵੇਗਾ ਇਸ ਦੌਰਾਨ ਪੂਰੇ ਸੂਬੇ ਦੀ ਸਿੱਖ ਸੰਗਤ ਇੱਥੇ ਮੌਜੂਦ ਰਹੇਗੀ ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਸਲਮਾਨ ਕੀਤਾ ਜਾਵੇਗਾ

            ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਾਂ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੇ ਬੁਾਅਦ ਹੁਣ ਹਰਿਆਣਾ ਦੇ ਸਾਰੇ 52 ਗੁਰੂਦੁਆਰਾ ਸਾਹਿਬ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਅੀ ਦੀ ਦੇਖਰੇਖ ਵਿਚ ਸਮਾਜ ਸੇਵਾ ਦਾ ਕੰਮ ਕਰਣਗੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੂਰਾ ਸਿੱਖ ਸਮਾਜ ਤੇ ਭਾਈਚਾਰੇ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਚੱਲੇਗਾ ਅਤੇ ਸਮਾਜ ਹਿੱਤ ਵਿਚ ਬਿਹਤਰੀਨ ਕੰਮ ਕਰੇਗਾ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਸਿੱਖ ਸਮਾਜ ਨੂੰ ਉਨ੍ਹਾਂ ਦੀ ਉਮੀਦ ਅਨੁਸਾਰ ਪੁਰਾ ਸਹਿਯੋਗ ਮਿਲੇਗਾ ਸਾਰੇ ਮਿਲ ਕੇ ਸਮਾਜ ਦਾ ਭਲਾ ਕਰਣਗੇ

            ਵਰਨਣਯੋਗ ਹੈ ਕਿ ਸੂਬਾ ਸਰਕਾਰ ਨੇ ਸਿੱਖਾਂ ਦੀ ਭਾਵਨਾਵਾਂ ਦੀ ਕਦਰ ਕਰਦੇ ਹੋਏ ਸੁਪਰੀਮ ਕੋਰਟ ਵਿਚ ਹਰਿਆਣਾ ਵਿਚ ਵੱਖ ਤੋਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਕੇਸ ਦੀ ਚੰਗੇ ਨਾਲ ਪੈਰਵੀ ਕੀਤੀ ਇਸੀ ਦਾ ਨਤੀਜਾ ਰਿਹਾ ਕਿ ਫੈਸਲਾ ਹਰਿਆਣਾ ਦੀ ਸਿੱਖ ਸੰਗਤ ਦੇ ਪੱਖ ਵਿਚ ਆਇਆ ਸੁਪਰੀਮ ਕੋਰਟ ਦੇ ਇਸ ਫੈਸਲਾ ਦੇ ਬਾਅਦ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪੂਰੇ ਸੂਬੇ ਵਿਚ ਪ੍ਰਮੁੱਖ ਗੁਰੂਦੁਆਰਾ ਸਾਹਿਬ ਵਿਚ ਜਾ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਮੁੱਖ ਮੰਤਰੀ ਨੇ ਗੁਰੂਦੁਆਰਾ ਸ੍ਰੀ ਨਾਡਾ ਸਾਹਿਬ,  ਕਰਨਾਲ ਦੇ ਪੁਰਾਣਾ ਸਰਾਰਫਾ ਬਾਜਾਰ ਸਥਿਤ ਗੁਰੂਦੁਆਰਾ ਸ੍ਰੀ ਮੰਜੀ ਸਾਹਿਬ,  ਪਾਣੀਪਤ ਵਿਚ ਗੁਰੂਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਅਤੇ ਰੋਹਤਕ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਚ ਸੀਸ ਨਿਵਾਇਆ

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ