ਧਰਮ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੱਜਣਗੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 06, 2022 07:07 PM


ਅੰਮ੍ਰਿਤਸਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਐਸਡੀਐਮ ਸ. ਮਨਕੰਵਲ ਸਿੰਘ ਚਾਹਲ, ਏਡੀਸੀਪੀ ਸ਼ਹਿਰੀ ਸ੍ਰੀ ਮਹਿਤਾਬ ਸਿੰਘ, ਏਸੀਪੀ ਸ੍ਰੀ ਸੁਰਿੰਦਰ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਚੌਥੇ ਪਾਤਸ਼ਾਹ ਦੀ ਨਗਰੀ ਸ੍ਰੀ ਅੰਮ੍ਰਿਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਅੰਮ੍ਰਿਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਏਡੀਸੀਪੀ ਸ੍ਰੀ ਮਹਿਤਾਬ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਫੋਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਹਿਯੋਗ ਦੇ ਦਿੱਤੇ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਪੁਰਬ ਸਬੰਧੀ ਸੱਦਾ ਪੱਤਰ ਦਿੱਤਾ। ਇਸ ਇਕੱਤਰਤਾ ਦੌਰਾਨ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਐਸਐਚਓ ਸ. ਪਰਮਜੀਤ ਸਿੰਘ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਤੋਂ ਇਲਾਵਾ 10 ਅਕਤੂਬਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕੀਤਾ ਜਾਵੇਗਾ। ਗੁਰਪੁਰਬ ਵਾਲੇ ਦਿਨ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਅਤੇ ਇਨ੍ਹਾਂ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ। 11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪ ਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜੋ 9 ਅਕਤੂਬਰ ਤੱਕ ਜਾਰੀ ਰਹੇਗੀ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ