ਹਰਿਆਣਾ

ਹਰਿਆਣਾ ਲਈ ਵੱਖਰੀ ਕਮੇਟੀ ਬਣਨ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਖੱਟੜ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਰਖਵਾਏ ਅਖੰਡ ਪਾਠ ਸਾਹਿਬ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | October 07, 2022 07:32 PM

 

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੂਬੇ ਦੇ ਲਈ ਵੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਬਣਾਏ ਜਾਣ ਦੇ ਮੌਕੇ ਵਿਚ ਪੰਚਕੂਲਾ ਦੇ ਇਤਿਹਾਸਕ ਨਾਡਾ ਸਾਹਿਬ ਗੁਰੂਦੁਆਰੇ ਵਿਚ ਸੀਸ ਨਵਾਇਆ ਅਤੇ ਵਾਹੇਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਰੱਖੇ ਗਏ

            ਇਸ ਮੌਕੇ 'ਤੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜਿਸ ਦਿਨ ਮਾਣਯੋਗ ਸੁਪਰੀਮ ਕੋਰਟ ਨੇ ਹਰਿਆਣਾ ਦੇ ਲਈ ਵੱਖ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਦੇ ਫੈਸਲੇ 'ਤੇ ਮੋਹਰ ਲਗਾਈ ਸੀ,  ਉਸੀ ਦਿਨ ਉਨ੍ਹਾਂ ਨੇ ਫੈਸਲਾ ਕੀਤਾ ਸੀ ਕਿ ਉਹ ਵਾਹੇਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਆਪਣੇ ਵੱਲੋਂ ਗੁਰੂ ਗੁੰਥ ਸਾਹਿਬ ਦੇ ਅਖੰਡ ਪਾਠ ਦਾ ਪ੍ਰਬੰਧ ਕਰਵਾਉਣਗੇ ਉਨ੍ਹਾਂ ਨੇ ਕਿਹਾ ਕਿ ਅੱਜ ਨਾਡਾ ਸਾਹਿਬ ਗੁਰੂਦੁਆਰੇ ਵਿਚ ਸ੍ਰੀ ਗੁਰੂੰ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੀ ਸ਼ੁਰੂਆਤ ਹੋਈ ਹੈ,  ਜਿਸ ਦਾ ਅਕਤੂਬਰ ਨੂੰ ਭੋਗ ਪੈਣਗੇ ਇਸ ਮੌਕੇ 'ਤੇ ਉਹ ਖੁਦ ਵੀ ਮੌਜੂਦ ਰਹਿਣਗੇ

            ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੀ ਸਾਧ ਸੰਗਤ ਵਿਸ਼ੇਸ਼ ਕਰ ਸਿੱਖ ਸੰਗਤ ਸਮਾਜ ਤੋਂ ਅਪੀਲ ਕੀਤੀ ਹੈ ਕਿ ਊਹ ਮਿਲਜੁਲ ਕੇ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਗੁਰੂਦੁਆਰਿਆਂ ਵਿਚ ਲੋਕਾਂ ਦੀ ਸੇਵਾ ਕਰਨ

            ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਸਵਰੁਪ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਹਿਲਾਂ ਜੋ 41 ਮੈਂਬਰੀ ਏਡਹਾਕ ਕਮੇਟੀ ਬਣੀ ਸੀ,  ਉਸ ਵਿਚ 18 ਮਹੀਨੇ ਦਾ ਸਮੇਂ ਦਿੱਤਾ ਗਿਆ ਸੀ ਉਨ੍ਹਾਂ ਨੇ ਕਿਹਾ ਕਿ ਹੁਣ ਐਕਟ ਵਿਚ ਇਸ ਤਰ੍ਹਾ ਦਾ ਪ੍ਰਾਵਧਾਨ ਕੀਤਾ ਜਾਵੇਗਾ ਕਿ ਜੇਕਰ ਕੋਰਟ ਦੇ ਆਦੇਸ਼ਾਂ ਜਾਂ ਕਿਸੇ ਹੋਰ ਵਜ੍ਹਾ ਨਾਲ ਕਮੇਟੀ ਪੂਰੇ ਸਮੇਂ ਤਕ ਕੰਮ ਨਹੀਂ ਕਰ ਪਾਉਂਦੀ ਤਾਂ ਨਵੇਂ ਸਿਰੇ ਤੋਂ ਏਡਹਾਕ ਕਮੇਟੀ ਬਨਾਉਣ ਦਾ ਅਧਿਕਾਰ ਸਰਕਾਰ ਦੇ ਕੋਲ ਰਹੇਗਾ ਨਵੀਂ ਏਡਹਾਕ ਕਮੇਟੀ ਦਾ ਕਾਰਜਕਾਲ ਊਸੀ ਤਰ੍ਹਾ 18 ਮਹੀਨੇ ਜਾਂ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਤਕ ਰਹੇਗ ਉਨ੍ਹਾਂ ਨੇ ਕਿਹਾ ਕਿ ਚੋਣੀ ਪ੍ਰ    ਕ੍ਰਿਆ ਪੂਰੀ ਹੋਣ ਬਾਅਦ ਏਡਹਾਕ ਕਮੇਟੀ ਆਪਣਾ ਸਾਰਾ ਕੰਮਕਾਜ ਨਵੀਂ ਕਮੇਟੀ ਨੂੰ ਸੌਂਪ ਦਵੇਗੀ

            ਇਕ ਹੋਰ ਸੁਆਲ ਦੇ ਜਵਾਬ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੰਤਾਂ-ਮਹਾਪੁਰਖਾਂ ਦੀ ਸਿਖਿਆਵਾਂ ਦੇ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਲਈ ਸੰਤ ਮਹਾਪੁਰਖ ਵਿਚਾਰ ਪ੍ਰਸਾਰ ਯੋਜਨਾ ਸ਼ੁਰੂ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੰਤ ਰਵੀਦਾਸ ਸੰਤ ਕਬੀਰ,  ਡਾ. ਅੰਬੇਦਕਰ ਤੇ ਹੋਰ ਮਹਾਪੁਰਖਾਂ ਦੀ ਜੈਯੰਤੀ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ

Have something to say? Post your comment

 

ਹਰਿਆਣਾ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਕਾਂਗਰਸ ਦੇ ਰਾਜ ਦੌਰਾਨ ਫੌਜੀਆਂ 'ਤੇ ਪਥਰਾਅ ਹੋਇਆ ਤੇ ਸਰਕਾਰ ਚੁੱਪ ਰਹੀ : ਨਾਇਬ ਸੈਣੀ

ਕੁਰੂਕਸ਼ੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਭਾਰੀ ਗਿਣਤੀ ਵਿੱਚ ਜੁਟੀ ਲੋਕਾਂ ਦੀ ਭੀੜ