ਮਨੋਰੰਜਨ

ਕੁਲਵਿੰਦਰ ਬਿੱਲਾ ਨੇ ‘ਟਿੱਚ ਬਟਨਾਂ ਦੀ ਜੋੜੀ’, ‘ਰੱਖ ਹੌਂਸਲਾ ਵੇ ਜੱਟਾ’ ਅਤੇ ‘ਸੁੱਚਾ ਸੂਰਮਾ’ ਸਮੇਤ ਹੋਰ ਗੀਤਾਂ ਨਾਲ ਬੰਨਿਆਂ ਭਰਵਾਂ ਰੰਗ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | October 09, 2022 07:35 PM
 
 
 
ਸੰਗਰੂਰ- ਖੇਤਰੀ ਸਰਸ ਮੇਲੇ ਦੇ ਪਹਿਲੇ ਹੀ ਦਿਨ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ‘ਸਟਾਰ ਨਾਈਟ’ ਦਾ ਹਜ਼ਾਰਾਂ ਦਰਸ਼ਕਾਂ ਨੇ ਉਤਸ਼ਾਹ ਨਾਲ ਆਨੰਦ ਮਾਣਿਆ। ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਲਗਭਗ ਦੋ ਘੰਟੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਉਸਦੇ ਚਰਚਿਤ ਗੀਤਾਂ ‘ਟਿੱਚ ਬਟਨਾਂ ਦੀ ਜੋੜੀ’, ‘ਰੱਖ ਹੌਂਸਲਾ ਵੇ ਜੱਟਾ’ ਅਤੇ ‘ਸੁੱਚਾ ਸੂਰਮਾ’ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਵਾਰ ਵਾਰ ਇਨਾਂ ਗੀਤਾਂ ਨੂੰ ਗਾਉਣ ਦੀ ਮੰਗ ਆਉਣ ’ਤੇ ਉਸ ਨੇ ਵੀ ਸੰਗੀਤ ਪ੍ਰੇਮੀਆਂ ਦਾ ਮਾਣ ਰੱਖਿਆ ਤੇ ਖੂਬ ਮਨਪ੍ਰਚਾਵਾ ਕੀਤਾ। ਪਹਿਲੇ ਹੀ ਸ਼ੋਅ ਨੇ ਲੋਕਾਂ ਦੀ ਭਰਵੀਂ ਹਾਜ਼ਰੀ ਨਾਲ ਕਾਮਯਾਬੀ ਦੀ ਇਬਾਰਤ ਲਿਖ ਦਿੱਤੀ ਹੈ ਅਤੇ ਆਉਣ ਵਾਲੇ ਸ਼ੋਅ ਦੌਰਾਨ ਦਰਸ਼ਕਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
 
ਕੁਲਵਿੰਦਰ ਬਿੱਲਾ ਨੇ ਆਪਣੇ ਵਿਲੱਖਣ ਅੰਦਾਜ਼ ਵਿੱਚ ਦਰਸ਼ਕਾਂ ਵਿੱਚ ਲਗਾਤਾਰ ਜੋਸ਼ ਭਰਿਆ ਜਿਸ ਕਾਰਨ ਸਟੇਜ ਦੇ ਸਾਹਮਣੇ ਸਥਾਪਤ ਕੀਤੇ ਗਏ ਬਲਾਕ ਅਤੇ ਖੁੱਲੀ ਜਗਾ ਹਜ਼ਾਰਾਂ ਦਰਸ਼ਕਾਂ ਨਾਲ ਭਰ ਗਈ। ਸਟਾਰ ਨਾਈਟ ਵਿੱਚ ਪੁੱਜੇ ਹਜ਼ਾਰਾਂ ਦਰਸ਼ਕਾਂ ਤੋਂ ਪ੍ਰਭਾਵਿਤ ਗਾਇਕ ਕੁਲਵਿੰਦਰ ਬਿੱਲਾ ਨੇ ਸਟੇਜ ਤੋਂ ਉਤਰ ਕੇ ਮੇਲੇ ਦਾ ਆਨੰਦ ਮਾਨਣ ਲਈ ਪੁੱਜੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐੱਸ.ਐੱਸ.ਪੀ ਮਨਦੀਪ ਸਿੰਘ ਸਿੱਧੂ, ਏ.ਡੀ.ਸੀ ਵਰਜੀਤ ਵਾਲੀਆ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਭੰਗੜਾ ਪਾਇਆ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਖੇਤਰੀ ਸਰਸ ਮੇਲੇ ਦੇ ਸ਼ਾਨਦਾਰ ਆਯੋਜਨ ਲਈ ਮੁਬਾਰਕਬਾਦ ਦਿੱਤੀ।
 
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਸ ਮੇਲੇ ਦਾ ਆਗਾਜ਼ ਹੋਣ ਤੋਂ ਬਾਅਦ ਲੋਕਾਂ ਨੇ ਦਿਨ ਤੋਂ ਲੈ ਕੇ ਦੇਰ ਰਾਤ ਤੱਕ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਤੇ ਦਸਤਕਾਰਾਂ ਵੱਲੋਂ ਲਗਾਈਆਂ ਗਈਆਂ ਸਟਾਲਾਂ ’ਤੇ ਖੂਬ ਖਰੀਦਦਾਰੀ ਕੀਤੀ। ਇਸ ਤੋਂ ਇਲਾਵਾ ਸੂਬਾਈ ਪਕਵਾਨਾਂ ਦਾ ਲੁਤਫ਼ ਵੀ ਲੋਕਾਂ ਨੇ ਪਰਿਵਾਰਾਂ ਸਮੇਤ ਉਠਾਇਆ। 
 
ਦੱਸਣਯੋਗ ਹੈ ਕਿ ਸਰਕਾਰੀ ਰਣਬੀਰ ਕਾਲਜ ਦੇ ਖੇਡ ਗਰਾਊਂਡ ਵਿਖੇ ਲੱਗਿਆ ਇਹ ਖੇਤਰੀ ਸਰਸ ਮੇਲਾ 17 ਅਕਤੂਬਰ ਤੱਕ ਜਾਰੀ ਰਹੇਗਾ ਅਤੇ 16 ਅਕਤੂਬਰ ਤੱਕ ਰੋਜ਼ਾਨਾ ‘ਸਟਾਰ ਨਾਈਟ’ ਦਾ ਆਯੋਜਨ ਕੀਤਾ ਜਾਵੇਗਾ ਜਿਸ ਤਹਿਤ 10 ਅਕਤੂਬਰ ਨੂੰ ਹਰਜੀਤ ਹਰਮਨ, 11 ਅਕਤੂਬਰ ਨੂੰ ਹਰਭਜਨ ਸ਼ੇਰਾ, 12 ਅਕਤੂਬਰ ਨੂੰ ਸੁਨੰਦਾ ਸ਼ਰਮਾ, 13 ਅਕਤੂਬਰ ਨੂੰ ਜਸਵਿੰਦਰ ਬਰਾੜ, 14 ਅਕਤੂਬਰ ਨੂੰ ਅਰਮਾਨ ਢਿੱਲੋਂ, ਪ੍ਰਭ ਬੈਂਸ, ਜਸ਼ਨ ਇੰਦਰ, ਸੋਫ਼ੀਆ ਇੰਦਰ, ਬਸੰਤ ਕੁਰ ਤੇ ਜੱਸੀ ਧਾਲੀਵਾਲ, 15 ਅਕਤੂਬਰ ਨੂੰ ਰਣਜੀਤ ਬਾਵਾ ਅਤੇ 16 ਅਕਤੂਬਰ ਨੂੰ ਸਤਿੰਦਰ ਸਰਤਾਜ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।
 

Have something to say? Post your comment

 

ਮਨੋਰੰਜਨ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ