ਹਰਿਆਣਾ

ਵੱਖਰੀ ਹਰਿਆਣਾ ਕਮੇਟੀ ਲਈ ਨਾਢਾ ਸਾਹਿਬ ਵਿਖੇ ਰੱਖੇ ਗਏ ਸ਼ੁਕਰਾਨਾ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਦਾਦੂਵਾਲ ਨੇ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | October 10, 2022 06:25 PM

 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਵਿਖੇ ਗੁਰੂ ਦੇ ਸ਼ੁਕਰਾਨਾ ਸਮਾਗਮ ਵਿੱਚ ਪੁੱਜੀਆਂ ਸਮੂੰਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕਰਦੇ ਹਾਂ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ  ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਉਨਾਂ ਕਿਹਾ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਕਾਨੂੰਨੀ ਮਾਨਤਾ ਪ੍ਰਾਪਤ ਹੋਣ ਦੀ ਖੁਸ਼ੀ ਵਿੱਚ ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ ਪੰਚਕੂਲਾ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਵੱਲੋਂ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਗੁਰੂ ਦੇ ਸ਼ੁਕਰਾਨੇ ਵਜੋਂ ਆਰੰਭ ਕਰਵਾਏ ਗਏ ਸਨ ਜਿਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਦੀਆਂ ਸਿੱਖ ਸੰਗਤਾਂ ਸੰਤ ਮਹਾਂਪੁਰਸ਼ਾਂ ਨੇ ਪੂਰਨ ਸਹਿਯੋਗ ਕੀਤਾ 9 ਅਕਤੂਬਰ ਨੂੰ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿੱਚ ਸ਼ੁਕਰਾਨਾ ਸਮਾਗਮ ਕੀਤੇ ਗਏ ਜਿਸ ਵਿੱਚ ਪੰਥ ਪ੍ਰਸਿੱਧ ਗੁਰੂ ਕੇ ਕੀਰਤਨੀਆਂ ਨੇ ਰਸ ਭਿੰਨਾ ਕੀਰਤਨ ਕਰਕੇ ਸਿੱਖ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਕਰਾਨਾ ਸਮਾਗਮ ਵਿੱਚ ਵੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਵੱਲੋਂ ਗੁਰੂ ਜੀ ਦੇ ਸ਼ੁਕਰਾਨਾ ਸਮਾਗਮ ਵਿੱਚ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਸੰਤ ਮਹਾਂਪੁਰਸ਼ਾ ਗੁਰਦੁਆਰਾ ਕਮੇਟੀਆਂ ਸਭਾ ਸੁਸਾਇਟੀਆਂ ਅਤੇ ਸੇਵਾ ਵਿਚ ਸਹਿਯੋਗ ਕਰਨ ਵਾਲੇ ਸਮੂੰਹ ਗੁਰਮੁਖਾਂ ਕਮੇਟੀ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ