ਧਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 11, 2022 06:25 PM
 

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।
ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਚਾਰਾਂ ਕਰਦਿਆਂ ਸਿੱਖ ਪੰਥ ਦੇ ਉੱਘੇ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਚੱਲ ਕੇ ਜੀਵਨ ਨੂੰ ਖੁਸ਼ਮਈ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ।
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਵੀ ਗੁਰੂ ਸਾਹਿਬ ਜੀ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਨਮਾਨਤ ਕੀਤਾ ਗਿਆ।
ਇਸ ਤੋਂ ਪਹਿਲਾਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਸਰਵਣ ਕਰਵਾਇਆ।
ਪ੍ਰਕਾਸ਼ ਪੁਰਬ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮੋਹਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੁਲਵੰਤ ਸਿੰਘ ਮੰਨਣ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮਾਂਗਾਸਰਾਏਂ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਬਘੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।
 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ