ਮਨੋਰੰਜਨ

ਭਗਵੰਤ ਮਾਨ ਦੀ ਪਤਨੀ, ਭੈਣ ਅਤੇ ਐੱਮ ਐੱਲ ਏ ਨਰਿੰਦਰ ਭਰਾਜ ਨੇ ਸੁਨੰਦਾ ਸ਼ਰਮਾ ਦੀ ਸਟਾਰ ਨਾਈਟ ਦਾ ਮਾਣਿਆ ਆਨੰਦ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | October 13, 2022 08:42 PM
 
 
ਸੰਗਰੂਰ- ਲੋਕਾਂ ਨੂੰ ਸੱਭਿਆਚਾਰ ਦੀਆਂ ਤੰਦਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਕਰਵਾਏ ਜਾ ਰਹੇ ‘ਖੇਤਰੀ ਸਰਸ ਮੇਲੇ’ ’ਚ ਸਟਾਰ ਨਾਈਟ ਦਾ ਆਯੋਜਨ ਮਹਿਲਾਵਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਮ ਰਿਹਾ।
 
ਇਸ ਮੌਕੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਟਾਰ ਨਾਈਟ ਔਰਤਾਂ ਨੂੰ ਸਮਰਪਿਤ ਕਰਦਿਆਂ ਪੰਜਾਬ ਦੀ ਨਾਮੀ ਗਾਇਕਾ ਸੁਨੰਦਾ ਸ਼ਰਮਾ ਨੂੰ ਉਚੇਚੇ ਤੌਰ ’ਤੇ ਦਰਸ਼ਕਾਂ ਦੇ ਮਨੋਰੰਜਨ ਲਈ ਬੁਲਾਇਆ ਗਿਆ। ਇਸਦੇ ਨਾਲ ਹੀ ਸਰਸ ਮੇਲੇ ਦੀ ਸਟੇਜ ’ਤੇ ਵੀ ਕਰਵਾ ਚੌਥ ਦੀ ਝਲਕ ਪੇਸ਼ ਕਰਦੀ ਸਜਾਵਟ ਵੀ ਕੀਤੀ ਗਈ। 
 
ਸਟਾਰ ਨਾਈਟ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੇ ਮੇਲੇ ’ਚ ਸ਼ਿਰਕਤ ਕਰਨ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਉਨਾਂ ਦੀ ਧਰਮਪਤਨੀ ਪ੍ਰਤਿਭਾ ਜੋਰਵਾਲ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਤੇ ਉਨਾਂ ਦੀ ਧਰਮਪਤਨੀ ਸੁਖਮੀਨ ਕੌਰ ਸਿੱਧੂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਭੈਣ ਮਨਪ੍ਰੀਤ ਕੌਰ, ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਧਰਮਪਤਨੀ ਸ਼ਬੀਨਾ ਅਰੋੜਾ ਵੀ ਹਾਜ਼ਰ ਸਨ। 
 
ਇਸ ਮੌਕੇ ਸਰਸ ਮੇਲੇ ਦੀ ਸਟੇਜ ‘ਤੇ ‘ਮਿਸਿਜ਼ ਕਰਵਾ ਚੌਥ ਕੁਈਨ 2022’ ਮੁਕਾਬਲਾ ਵੀ ਕਰਵਾਇਆ ਗਿਆ ਜਿਸ ‘ਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਿਨ੍ਹਾਂ ਦੀਆਂ ਜੇਤੂਆਂ ਨੂੰ ਡਾ. ਗੁਰਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੁਨੰਦਾ ਸ਼ਰਮਾ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਭਰਵਾਂ ਮਨੋਰੰਜਨ ਕੀਤਾ। 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਸੰਗਰੂਰ ਨਵਰੀਤ ਕੌਰ ਸੇਖੋਂ, ਐੱਸ.ਡੀ.ਐੱਮ. ਭਵਾਨੀਗੜ ਵਨੀਤ ਕੁਮਾਰ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸ ਡੀ ਐੱਮ ਸੁਨਾਮ ਜਸਪ੍ਰੀਤ ਸਿੰਘ, ਜੁਡੀਸ਼ੀਅਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ’ਚ ਦਰਸ਼ਕ ਹਾਜ਼ਰ ਸਨ।
 

Have something to say? Post your comment

 

ਮਨੋਰੰਜਨ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ