ਹਰਿਆਣਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵੰਦੇ ਭਾਰਤ ਰੇਲਗੱਡੀ ਨੂੰ ਰੋਕਣਾ ਪ੍ਰਧਾਨਮੰਤਰੀ ਦਾ ਫ਼ੈਸਲਾ ਸਵਾਗਤਯੋਗ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | October 14, 2022 06:13 PM


 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ  ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ ਸਬੰਧਤ ਵੀ ਕਈ ਸ਼ਲਾਘਾਯੋਗ ਫ਼ੈਸਲੇ ਹਨ ਜਿਨਾਂ ਦਾ ਅਸੀਂ ਸਵਾਗਤ ਕਰਦੇ ਹਾਂ ਜ਼ਿਕਰਯੋਗ ਹੈ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਲਾਂਘਾ ਖੋਲਣਾਂ, ਵਿਦੇਸ਼ ਵਸਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਨਾ, ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਨ 26 ਦਸੰਬਰ ਨੂੰ ਨੈਸ਼ਨਲ ਤੌਰ ਤੇ ਮਨਾਉਣ ਦਾ ਐਲਾਨ ਕਰਨਾ, ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ 400ਸਾਲਾ ਪ੍ਰਕਾਸ਼ ਦਿਵਸ ਸ਼ਤਾਬਦੀ ਨੂੰ ਲਾਲ ਕਿਲੇ ਵਿਖੇ ਮਨਾਉਣਾਂ ਅਤੇ ਅਜਿਹੇ ਹੋਰ ਬਹੁਤ ਸਾਰੇ ਸ਼ਲਾਘਾਯੋਗ ਫੈਸਲੇ ਕੀਤੇ ਗਏ ਹਨ ਹੁਣ ਦਿੱਲੀ ਤੋਂ ਹਿਮਾਚਲ ਨੂੰ ਬਹੁਤ ਘੱਟ ਸਮੇਂ ਵਿਚ ਤੈਅ ਕਰਨ ਵਾਲੀ ਵੰਦੇ ਭਾਰਤ ਰੇਲ ਗੱਡੀ ਦਾ ਤਖ਼ਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਕਣਾ ਵੀ ਇੱਕ ਸ਼ਲਾਘਾਯੋਗ ਫ਼ੈਸਲਾ ਹੈ ਇਸ ਨਾਲ ਪੂਰੇ ਦੇਸ਼ ਵਿੱਚੋਂ ਦਿੱਲੀ ਪੁੱਜੇ ਸ਼ਰਧਾਲੂ ਥੋੜੇ ਸਮੇਂ ਵਿੱਚ ਤਖਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰ ਸਕਦੇ ਹਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪਿਛਲੇ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਭਾਰਤ ਸਰਕਾਰ ਵੱਲੋਂ ਕੁਝ ਬੰਦੀ ਸਿੰਘਾਂ ਦੀਆਂ ਰਿਹਾਈਆਂ ਹੋਈਆਂ ਹਨ ਅਤੇ ਕੁਝ ਸਿੰਘਾਂ ਦੀਆਂ ਜੇਲ ਤਬਦੀਲੀਆਂ ਅਤੇ ਪੈਰੋਲਾਂ ਵੀ ਸੰਭਵ ਹੋਈਆਂ ਹਨ ਅਸੀਂ ਆਸ ਕਰਦੇ ਹਾਂ ਕੇ ਰਹਿੰਦੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਵੀ ਜਲਦ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੀਤੀਆਂ ਜਾਣਗੀਆਂ ਭਾਰਤ ਸਰਕਾਰ ਦੇ ਅਜਿਹੇ ਫੈਸਲਿਆਂ ਦਾ ਅਸੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂੰਹ ਸਿੱਖ ਸੰਗਤਾਂ ਵੱਲੋਂ ਸਵਾਗਤ ਕਰਦੇ ਹਾਂ

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ