ਹਰਿਆਣਾ

ਸੌਦਾ ਅਸਾਧ ਨੂੰ ਬਾਰ ਬਾਰ ਪੈਰੋਲ ਹੋ ਸਕਦੀ ਹੈ ਖ਼ਤਰਨਾਕ ਸਾਬਿਤ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | October 15, 2022 07:11 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ  ਨੇ ਮੀਡੀਆ ਨੂੰ  ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਪਹਿਲਾਂ ਵੀ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰ ਸਾਧਵੀਆਂ ਦੇ ਨਾਲ ਕੁਕਰਮ ਕੀਤੇ ਅਤੇ ਕਤਲੇਆਮ ਕਰਵਾਇਆ ਜਿਸ ਵਿਚ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਰਣਜੀਤ ਸਿੰਘ ਖਾਨਪੁਰ ਕੋਲੀਆ ਦੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਫਿਰ ਦੋ ਸਾਧਵੀਆਂ ਦੇ ਨਾਲ ਕੀਤੇ ਕੁਕਰਮਾਂ ਦੀ 10 - 10 ਸਾਲ ਦੀ ਵੱਖਰੀ ਸਜ਼ਾ ਭੁਗਤ ਰਿਹਾ ਹੈ ਜਿਸ ਨੂੰ ਪੰਜਾਬ ਪੁਲਿਸ ਦੀ ਸਿੱਟ ਨੇ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਵੀ ਨਾਮਜ਼ਦ ਕੀਤਾ ਹੈ ਜਿਸ ਦੇ ਸਿਪਾਹ ਸਲਾਰ ਪ੍ਰਦੀਪ ਕਲੇਰ ਸੰਦੀਪ ਬਰੇਟਾ ਤੇ ਹਰਸ਼ ਧੂਰੀ ਅਜੇ ਤੱਕ ਫਰਾਰ ਹਨ ਜਿਨਾਂ ਦੇ ਅਦਾਲਤ ਵਲੋਂ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ ਸੌਦਾ ਅਸਾਧ ਉੱਪਰ ਆਪਣੇ ਸੈਂਕੜੇ ਪੈਰੋਕਾਰਾਂ ਨੂੰ ਨਿਪੁੰਸਕ ਕਰਨ ਦਾ ਮਾਮਲਾ ਵੀ ਮਾਣਯੋਗ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਜੇਲ ਤੋਂ ਬਾਹਰ ਆ ਕੇ ਕਿਸੇ ਵੀ ਖਤਰਨਾਕ ਸਾਜਿਸ਼ ਨੂੰ ਅੰਜਾਮ ਦੇ ਸਕਦਾ ਹੈ ਅਤੇ ਇਨਾਂ ਕੇਸਾਂ ਦੇ ਗਵਾਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦਾ ਹੈ ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣਾ ਕਿਸੇ ਤਰਾਂ ਵੀ ਵਾਜਿਬ ਨਹੀਂ ਹੈ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਦੀਆਂ ਵੋਟਾਂ ਦਾ ਭੁਲੇਖਾ ਪਾਲਣ ਵਾਲੀਆਂ ਪਾਰਟੀਆਂ ਨੇ ਪਿਛਲੇ ਸਮੇਂ ਦੇ ਅੰਦਰ ਹਾਰ ਦਾ ਮੂੰਹ ਵੇਖਿਆ ਹੈ ਸੌਦਾ ਅਸਾਧ ਪਿੱਛੇ ਕੋਈ ਵੀ ਵੋਟ ਬੈਂਕ ਨਹੀਂ ਹੈ ਜੇਕਰ ਵੋਟ ਬੈਂਕ ਹੁੰਦਾ ਤਾਂ ਸੌਦਾ ਅਸਾਧ ਦਾ ਕੁੜਮ ਹਰਮੰਦਰ ਜੱਸੀ ਤਲਵੰਡੀ ਸਾਬੋ ਤੋਂ ਵਿਧਾਨ ਸਭਾ 2017 ਤੇ 2022 ਵਿੱਚ ਉਸ ਦੀ ਜ਼ਮਾਨਤ ਜ਼ਬਤ ਹੋ ਕੇ ਬੁਰੀ ਤਰਾਂ ਹਾਰ ਨਾ ਹੁੰਦੀ 2017 ਵਿੱਚ ਸੌਦਾ ਅਸਾਧ ਨੇ ਬਾਦਲ ਦਲ ਦੀ ਹਮਾਇਤ ਦਾ ਐਲਾਨ ਕੀਤਾ ਸੀ ਤੇ ਬਾਦਲ ਦਲ ਦੀ ਬੁਰੀ ਤਰਾਂ ਹਾਰ ਹੋਈ ਸਰਕਾਰ ਵੀ ਜਾਂਦੀ ਰਹੀ ਤੇ ਬਾਦਲ ਦਲ ਵਿਰੋਧੀ ਧਿਰ ਵਿੱਚ ਬੈਠਣ ਜੋਗਾ ਵੀ ਨਾ ਰਿਹਾ ਇਸੇ ਤਰਾਂ ਜਦੋਂ ਦਿੱਲੀ ਵਿੱਚ ਭਾਜਪਾ ਦੀ ਹਮਾਇਤ ਸੌਦਾ ਅਸਾਧ ਨੇ ਕੀਤੀ ਸੀ ਤਾਂ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਸੀ ਮਿਲੀ ਫਿਰ ਜਦੋਂ ਪੰਜਾਬ ਵਿੱਚ ਸੌਦਾ ਅਸਾਧ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ ਸੀ ਤਾਂ ਉਸ ਵੇਲੇ ਬਾਦਲ ਸਰਕਾਰ ਰਿਪੀਟ ਕਰ ਗਈ ਸੀ ਇਸ ਵਾਰ ਵੀ ਸੌਦਾ ਅਸਾਧ ਨੇ ਪੰਜਾਬ ਵਿੱਚ ਭਾਜਪਾ ਦੀ ਹਮਾਇਤ ਕੀਤੀ ਤਾਂ ਭਾਜਪਾ ਨੂੰ ਸੌਦਾ ਅਸਾਧ ਦੇ ਪੈਰੋਕਾਰਾਂ ਦਾ ਗੜ ਮੰਨੇ ਜਾਂਦੇ ਇਲਾਕੇ ਮਾਲਵਾ ਵਿੱਚ ਇੱਕ ਵੀ ਸੀਟ ਪ੍ਰਾਪਤ ਨਹੀਂ ਹੋਈ ਇਸ ਲਈ ਸੌਦਾ ਅਸਾਧ ਦੀਆਂ ਵੋਟਾਂ ਦੀ ਝਾਕ ਕਿਸੇ ਵੀ ਪਾਰਟੀ ਨੂੰ ਨਹੀਂ ਰੱਖਣੀ ਚਾਹੀਦੀ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਕ ਕਾਤਲ ਤੇ ਕੁਕਰਮੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਤਰਾਂ ਕਾਨੂੰਨ ਦੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਜੋ ਕਿਸੇ ਤਰਾਂ ਵੀ ਵਾਜਿਬ ਨਹੀਂ ਹਨ

 

Have something to say? Post your comment

 

ਹਰਿਆਣਾ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਕਾਂਗਰਸ ਦੇ ਰਾਜ ਦੌਰਾਨ ਫੌਜੀਆਂ 'ਤੇ ਪਥਰਾਅ ਹੋਇਆ ਤੇ ਸਰਕਾਰ ਚੁੱਪ ਰਹੀ : ਨਾਇਬ ਸੈਣੀ

ਕੁਰੂਕਸ਼ੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਭਾਰੀ ਗਿਣਤੀ ਵਿੱਚ ਜੁਟੀ ਲੋਕਾਂ ਦੀ ਭੀੜ