ਮਨੋਰੰਜਨ

ਸੀ ਜੀ ਸੀ ਝੰਜੇੜੀ 'ਚ ਫਰੈਸ਼ਰ ਡੇ ਪਾਰਟੀ ਮੌਕੇ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਪੇਸ਼ ਕੀਤੀ ਬਿਹਤਰੀਨ ਪੇਸ਼ਕਸ਼

ਕੌਮੀ ਮਾਰਗ ਬਿਊਰੋ | October 15, 2022 07:29 PM

ਮੋਹਾਲੀ- ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ। ਜਿਸ 'ਚ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨ੍ਰਿਤਾਂ ਰਾਹੀਂ ਇਸ ਦਿਹਾੜੇ ਨੂੰ ਯਾਦਗਾਰੀ ਬਣਾ ਦਿਤਾ । ਵੱਖ ਵੱਖ ਕਲਾ ਦੀਆਂ ਵੰਨਗੀਆਂ ਨਾਲ ਸੱਜੀ ਇਸ ਪਾਰਟੀ ਵਿਚ ਕੰਪਿਊਟਰ, ਇੰਜੀਨੀਅਰਿੰਗ ਅਤੇ ਐਗਰੀਕਲਚਰਲ ਆਦਿ ਦੇ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਬਿਹਤਰੀਨ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ । ਪ੍ਰੈਜ਼ੀਡੈਂਟ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਥੇ ਝੰਜੇੜੀ ਕਾਲਜ ਵਿਚ ਬੈੱਸਟ ਸਟਾਫ਼ ਅਤੇ ਅਤਿ ਆਧੁਨਿਕ ਲੈਬ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਸਿੱਖਿਆਂ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਮੈਨੇਜਮੈਂਟ ਵੱਲੋਂ ਹਰ ਤਰਾਂ ਦੀ ਮਦਦ ਕੀਤੀ ਜਾਂਦੀ ਹੈ।

ਇਸ ਮੌਕੇ ਤੇ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਡਾਂਸ ਪੇਸ਼ ਕਰ ਕੇ ਅਲੱਗ ਅਲੱਗ ਸੱਭਿਆਚਾਰਾਂ ਦੀ ਦਿੱਖ ਨੂੰ ਸਭ ਦੇ ਸਨਮੁੱਖ ਪੇਸ਼ ਕੀਤਾ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਇਕ ਫ਼ੈਸ਼ਨ ਸ਼ੋ ਦਾ ਵੀ ਆਯੋਜਨ ਕੀਤਾ ਗਿਆ। ਜਿਸ ਦੇ ਜੱਜ ਗਗਨ ਵਰਮਾ, ਰਾਵੀ ਕੋਰ ਬਲ, ਆਕਕਸ਼ਾ ਸਰੀਨ ਵਰਮਾ ਸਨ।
ਇਸ ਖ਼ੂਬਸੂਰਤ ਦਿਹਾੜੇ ਦੀ ਖਿੱਚ ਦਾ ਮੁੱਖ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ। ਜਿਸ ਵਿਚ ਬੀ ਟੈੱਕ ਰੋਬਟਿਕਸ ਦਾ ਸਨੰਦਨ ਅਤੇ ਬੀ ਸੀ ਏ ਵਿਭਾਗ ਦੀ ਐੱਚਹੋਕ ਮਿਸਟਰ ਅਤੇ ਮਿਸ ਫਰੈਸ਼ਰ ਚੁਣੇ ਗਏ। ਜਦ ਕਿ ਬੀ ਬੀ ਏ ਦੇ ਮਨਨ ਅਤੇ ਬੀ ਸੀ ਏ ਦੀ ਐਵਾਲਾਈਨ ਨੂੰ ਬੈੱਸਟ ਡਰੈੱਸ ਦਾ ਖ਼ਿਤਾਬ, ਬੀ ਐੱਸ ਸੀ ਦੀ ਗਰਿਮਾ ਨੂੰ ਖ਼ੂਬਸੂਰਤ ਚਿਹਰਾ ਅਤੇ ਇਸ਼ਿਤਾ ਨੂੰ ਮਿਸ ਚਾਰਮਿੰਗ ਚੁਣਿਆ ਗਿਆ।
ਜੂਨੀਅਰ ਵਿਦਿਆਰਥੀਆਂ ਦੀ ਹਾਸ-ਰਸ ਪੇਸ਼ਕਸ਼ ਜਿੱਥੇ ਨੇ ਸਾਰਿਆਂ ਨੂੰ ਖਿੜ ਖੜਾਂ ਕੇ ਹੱਸਣ ਲਈ ਮਜਬੂਰ ਕਰ ਦਿਤਾ, ਉੱਥੇ ਹੀ ਨਵੇਂ ਆਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੱਛਮੀ ਡਾਂਸ ਨੇ ਵੀ ਸਮਾਗਮ ਵਿਚ ਖੂਬ ਰੰਗ ਬੰਨਿਆਂ। ਜਦੋਂ ਕਿ ਸਮਾਗਮ ਦਾ ਮੁੱਖ ਆਕਰਸ਼ਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਭੰਗੜਾ ਰਿਹਾ । ਇਸ ਰੰਗਾ-ਰੰਗ ਪ੍ਰੋਗਰਾਮ ਦੇ ਅੰਤ 'ਚ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Have something to say? Post your comment

 

ਮਨੋਰੰਜਨ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ