ਮਨੋਰੰਜਨ

ਸ਼ਾਸਤਰੀ ਸੰਗੀਤ ਗਾਇਨ ਵਿੱਚ ਜੀਸੀਜੀ 11 ਕਾਲਜ ਦੀ ਪੂਜਾ ਨੇਗੀ ਨੇ ਪਹਿਲਾ ਸਥਾਨ ਹਾਸਿਲ ਕੀਤਾ

ਕੌਮੀ ਮਾਰਗ ਬਿਊਰੋ | October 18, 2022 06:11 PM

ਚੰਡੀਗੜ੍ਹ - ਚੰਡੀਗੜ੍ਹ ਦੇ ਸੈਕਟਰ 26 ਦੇ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਵਿੱਚ ਚਾਰ ਦਿਨਾਂ ਪੰਜਾਬ ਯੂਨੀਵਰਸਿਟੀ ਯੂਥ ਐਂਡ ਹੈਰੀਟੇਜ ਫੈਸਟੀਵਲ ਵਿੱਚ ਪਹਿਲੇ ਦਿਨ ਸ਼ਾਸਤਰੀ ਸੰਗੀਤ ਗਾਇਨ ਵਿੱਚ ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਾਰ ਗਰਲਸ ਸੈਕਟਰ 11 ਦੀ ਪੂਜਾ ਨੇਗੀ ਨੇ ਪਹਿਲਾ ਸਥਾਨ ਹਾਸਿਲ ਕੀਤਾ । ਪੂਜਾ ਨੇਗੀ ਨੇ ‘ਰਾਗ ਅਹਿਰੀ ਤੋੜੀ’ ਦੇ ਪ੍ਰਭਾਵਸ਼ਾਲੀ ਗਾਇਨ ਨੇ ਜਿਊਰੀ ਅਤੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ।

ਗਰੁੱਪ ਭਜਨ ਵਿੱਚ ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਾਰ ਗਰਲਸ, ਸੈਕਟਰ 11 ਪਹਿਲੇ ਸਥਾਨ, ਗਵਰਨਮੈਂਟ ਹੋਮ ਸਾਇੰਸ ਕਾਲਜ ਸੈਕਟਰ 10 ਦੂਸਰੇ ਸਥਾਨ ਅਤੇ ਦੇਵ ਸਮਾਜ ਕਾਲਜ ਸੈਕਟਰ 45 ਤੀਸਰੇ ਸਥਾਨ ਦੇ ਵਿਜੇਤਾ ਰਹੇ। ਚੰਡੀਗੜ੍ਹ ਸ਼ਹਿਰ ਦੀ ਮੇਅਰ ਸ਼੍ਰੀਮਤੀ ਸਰਬਜੀਤ ਕੌਰ ਨੇ ਵਿਜੇਤਾਵਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ। ਇਸ ਅਵਸਰ ’ਤੇ ਸਾਰੇ ਕਾਲਜਾਂ ਤੋਂ ਆਏ ਮਾਣਯੋਗ ਮਹਿਮਾਨ ਮੌਜੂਦ ਸਨ।

ਫੈਸਟੀਵਲ ਵਿੱਚ ਪੰਜਾਬ ਯੂਨੀਵਰਸਿਟੀ ਦੇ ਅਫਿਲੇਟਿਡ ਕਾਲਜ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮਨ ਸੈਕਟਰ 26, ਜੀਸੀਜੀ 11, ਦੇਵ ਸਮਾਜ ਕਾਲਜ ਸੈਕਟਰ 45, ਹੋਮ ਸਾਇੰਸ ਕਾਲਜ ਸੈਕਟਰ 10, ਐੱਮਸੀਐੱਮ ਡੀਏਵੀ ਸੈਕਟਰ 36, ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫਾਰ ਗਰਲਸ, ਸੈਕਟਰ 42 ਅਤੇ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥੀਆਂ ਨੇ ਹਿੱਸਾ ਲਿਆ।

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"