ਨੈਸ਼ਨਲ

ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਬਣਨ `ਤੇ ਭਾਰਤੀਆਂ ਲਈ ਮਾਣ ਦੀ ਗੱਲ, ਭਾਰਤ ਤੇ ਇੰਗਲੈਂਡ ਦੇ ਸਬੰਧ ਹੋਰ ਮਜ਼ਬੂਤ ਹੋਣਗੇ: ਗੁਰਮਿੰਦਰ ਸਿੰਘ ਮਠਾਰੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | October 27, 2022 08:17 PM
 
 
ਨਵੀਂ ਦਿੱਲੀ-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ, ਆਲ ਇੰਡੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਸਰਪ੍ਰਸਤ, ਪ੍ਰਸਿੱਧ
ਉਦਯੋਗਪਤੀ, ਇੰਟਰਨੈਸ਼ਨਲ ਸਿੱਖ ਕੌਂਸਲ ਦੇ ਮੀਤ ਪ੍ਰਧਾਨ, ਉੱਘੇ ਸਮਾਜ ਸੇਵੀ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ:) ਦਿੱਲੀ ਦੇ ਐਕਟਿੰਗ ਪ੍ਰਧਾਨ ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਸਾਰੀ ਦੁਨੀਆਂ ਦੇ ਨਾਲ-ਨਾਲ 200
ਸਾਲ ਤੱਕ ਭਾਰਤ ਤੇ ਰਾਜ ਕਰਨ ਵਾਲੇ ਇੰਗਲੈਂਡ ਦਾ ਭਾਰਤੀ ਮੂਲ ਦੇ ਰਿਸ਼ੀ ਸੂਨਕ ਦਾ ਪ੍ਰਧਾਨ ਮੰਤਰੀ ਚੁਣੇ ਜਾਣਾ ਲੋਕਤੰਤਰ ਦੀ ਖ਼ੂਬਸੂਰਤੀ ਅਤੇ ਸਮੁਚੇ ਦੇਸ਼ ਲਈ ਬੜੇ ਮਾਣ ਵਾਲੀ ਗੱਲ ਹੈ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਰਿਸ਼ੀ ਸੂਨਕ ਦੇ ਪ੍ਰਧਾਨ
ਮੰਤਰੀ ਬਣਨ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤ ਵਾਸੀਆਂ ਲਈ ਵੱਡੀ ਖ਼ੁਸ਼ੀ ਦੀ ਗੱਲ ਹੈ ਕਿ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਸੱਚ ਹੋਣ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜਿਸ ਦੇਸ਼ ਨੇ ਦੁਨੀਆਂ `ਤੇ
ਰਾਜ ਕੀਤਾ ਹੋਵੇ ਅਤੇ 200 ਸਾਲ ਭਾਰਤੀ ਲੋਕਾਂ ਤੇ ਰਾਜ ਕੀਤਾ ਹੋਵੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਹੁਤ ਹੀ ਕਾਬਲ, ਮਿਹਨਤੀ ਅਤੇ ਸੂਝਵਾਨ ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣਨ ਜਾ ਰਹੇ ਹਨ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ
ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ਅਤੇ ਇੰਗਲੈਂਡ ਦੇ ਸਬੰਧ ਹੋਰ ਵੀ ਮਜ਼ਬੂਤ ਹੋਣਗੇ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਉਣ ਜਾਣ ਅਤੇ ਵਪਾਰ ਵਗੈਰਾ ਹੋਰ ਵਧੇਗਾ।ਸ. ਮਠਾਰੂ ਨੇ ਇਕ ਵਾਰ ਫਿਰ ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

Have something to say? Post your comment

 

ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ