ਧਰਮ

ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ

ਕੌਮੀ ਮਾਰਗ ਬਿਊਰੋ | November 07, 2022 05:38 PM

ਚੰਡੀਗੜ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

         ਸ. ਸੰਧਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫ਼ਲਸਫ਼ੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ। ਉਨਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ, ਪ੍ਰੇਮ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦੀਆਂ ਸਿੱਖਿਆਵਾਂ ਦਿੱਤੀਆਂ ਅਤੇਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।

ਸ. ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਉਨਾਂ ਦੀਆਂ ਸਿਖਿਆਵਾਂ ’ਤੇ ਚੱਲ ਦਾ ਸੱਦਾ ਦਿੱਤਾ। ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਬਰ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਲੋਕਾ ਨੂੰ ਅਪੀਲ ਕੀਤੀ।

Have something to say? Post your comment

 

ਧਰਮ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਰਿਹਾਇਸ਼ ਲਈ ਬਣੇ ਕਮਰਿਆਂ ਦੀ ਬੁਕਿੰਗ ਲਈ ਜਾਰੀ ਕੀਤਾ ਟੋਲ ਫ਼ਰੀ ਨੰਬਰ